ਲੁਧਿਆਣਾ: ਇੱਥੋਂ ਦੇ ਲੋਹਾਰਾ 'ਚ ਰਹਿਣ ਵਾਲੇ ਇੱਕ ਪਰਿਵਾਰ 'ਤੇ ਕੁਝ ਲੋਕਾਂ ਨੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਜੰਮ ਕੇ ਭੰਨ-ਤੋੜ ਕੀਤੀ ਜਿਸ ਦੀਆਂ ਸਾਰੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ।
ਇਸ ਸਬੰਧੀ ਪੀੜਤ ਗੱਜਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਾਢੂ ਸੁਖਦੇਵ ਸਿੰਘ ਨਾਲ ਪੁਰਾਣੀ ਰੰਜਿਸ਼ ਕਰਕੇ ਅੰਗਰੇਜ਼ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਉਸ 'ਤੇ ਅਤੇ ਉਸ ਦੇ ਸਾਢੂ ਦੇ ਘਰ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਲੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।