ਲੁਧਿਆਣਾ: ਜੀਜੀਐਨ ਪਬਲਿਕ ਸਕੂਲ ਵਿੱਚ ਪ੍ਰੀਖਿਆ ਦੇਣ ਆਏ ਵਿਦਿਆਰਥੀ ਉੱਤੇ ਇੱਕ ਨੌਜਵਾਨ ਵੱਲੋਂ ਹਮਲਾ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਵਿਦਿਆਰਥੀ ਨੇ ਘਟਨਾ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।
ਉੱਧਰ ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀ ਉੱਤੇ ਕੁਝ ਨੌਜਵਾਨਾਂ ਵੱਲੋਂ ਬਾਹਰ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਮੁਲਜ਼ਮਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਮੌਕੇ ਉੱਤੇ ਪੁੱਜੇ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।