ਖੰਨਾ: ਪੰਜਾਬ ਵਿੱਚ ਹਿੰਦੂ ਨੇਤਾਵਾਂ ਉੱਪਰ ਹਮਲੇ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਹੋ ਜਿਹਾ ਹੀ ਇਕ ਮਾਮਲਾ ਖੰਨਾ ਵਿੱਚ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਤੜਕਸਾਰ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ 'ਤੇ ਦੋ ਮੋਟਰਸਾਇਕਲ ਸਵਾਰਾਂ ਵੱਲੋਂ ਹਮਲਾ ਕਰਨ ਦੀ ਜਾਣਕਾਰੀ ਮਿਲੀ ਹੈ।
ਮਹੰਤ ਮੁਤਾਬਕ ਇਹ ਘਟਨਾ ਓਦੋਂ ਵਾਪਰੀ ਜਦੋਂ ਉਹ ਘਰ ਦੇ ਨਾਲ ਮੰਦਰ ਵਿਚ ਸੇਵਾ ਕਰ ਰਹੇ ਸਨ। ਇਸ ਹਮਲੇ ਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਇਸ ਤੋਂ ਬਾਅਦ ਹਿੰਦੂ ਨੇਤਾਵਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਹਿੰਦੂ ਨੇਤਾਵਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਨਾ ਫੜ੍ਹਿਆ ਗਿਆ ਤਾਂ ਉਹ ਇਸ ਵਿਰੁੱਧ ਉਹ ਸ਼ੁੱਕਰਵਾਰ ਨੂੰ ਖੰਨਾ ਸ਼ਹਿਰ ਬੰਦ ਕਰਵਾਉਣਗੇ।
ਮੌਕਾ ਦੇਖਣ ਲਈ ਪਹੁੰਚੇ ਆਈ ਜੀ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਤੇ ਕੰਮ ਕਰ ਰਹੀ ਹੈ ਜੋ ਵੀ ਦੋਸ਼ੀ ਹੋਵੇਗਾ ਉਸ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।