ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਆਪਣੇ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਲੇਕੇ ਪਿਛਲੇ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਆਗੂ ਰਣਧੀਰ ਸਿੰਘ ਸਿਵੀਆ ਦੀ ਅਗਵਾਈ ਵਿੱਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮਿਲਣ ਲਈ ਪਹੁੰਚੇ ਸਨ। ਇਸ ਦੌਰਾਨ ਇਕ ਪ੍ਰਦਰਸ਼ਨਕਾਰੀ ਵੱਲੋਂ ਆਪਣੇ ਆਪ ਤੇ ਜਲਣਸ਼ੀਲ ਨੁਮਾ ਤਰਲ ਪਦਾਰਥ ਪਾ ਕੇ ਅੱਗ ਲਾਊਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ।
ਇਹ ਵੀ ਪੜੋ: ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਵੱਡਾ ਖੁਲਾਸਾ !
ਆਪਣੇ ਆਪ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨਰਿੰਦਰ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਫਰੀਡਮ ਫਾਈਟਰ ਪਰਿਵਾਰ ਵਿੱਚੋਂ ਹਨ ਤੇ ਉਨ੍ਹਾਂ ਦੇ ਬੱਚਿਆਂ ਵੱਲੋਂ ਹਰ ਸਾਲ ਨੌਕਰੀ ਲਈ ਫਾਰਮ ਭਰੇ ਜਾਂਦੇ ਹਨ, ਪਰ ਉਨ੍ਹਾਂ ਨੂੰ ਅੱਜ ਤੱਕ ਕੋਈ ਨੌਕਰੀ ਨਹੀਂ ਮਿਲੀ ਜਿਸ ਤੋਂ ਦੁਖੀ ਹੋ ਕੇ ਅੱਜ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।