ਲੁਧਿਆਣਾ: ਪੰਜਾਬ ਵਿੱਚ ਬੱਚਾ ਚੁੱਕਣ ਦੀਆਂ ਵਾਰਦਾਤਾਂ ਆਮ ਹੋ ਰਹੀਆਂ ਹਨ ਅਤੇ ਬੱਚੇ ਚੋਰਾਂ ਦੇ ਹੌਂਸਲੇ ਇਨੇ ਬੁਲੰਦ ਹੋ ਚੁੱਕੇ ਹਨ ਕਿ ਸੁੱਤੇ ਹੁਣ ਉਹ ਸੁੱਤੇ ਪਏ ਘਰਦਿਆਂ ਦੇ ਲਾਗੋਂ ਹੀ ਬੱਚੇ ਚੁੱਕਣ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗ ਪਏ ਹਨ। ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਲੁਧਿਆਣਾ ਦੇ ਰਿਸ਼ੀ ਨਗਰ ਖੇਤਰ ਵਿੱਚ ਵਾਪਰਿਆ। ਇੱਕ ਰਿਹਾਇਸ਼ ਦੇ ਬਾਹਰ ਇੱਕ ਵਿਅਕਤੀ ਨੇ 4 ਸਾਲਾ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਜੋ ਕਿ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੁੱਤੀ ਪਈ ਸੀ।
ਹਾਲਾਂਕਿ ਬੱਚਾ ਚੋਰੀ ਘਟਨਾ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਗਿਆ ਜਦੋਂ ਪਰਿਵਾਰਕ ਮੈਂਬਰ ਜਾਗ ਗਏ ਅਤੇ ਬੱਚੇ ਨੂੰ ਬਚਾਇਆ। ਦੋਸ਼ੀ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਪੁਲਿਸ ਵੱਲੋਂ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਹਿਰਾਸਤ ਵਿੱਚ ਲੈਕੇ ਪੁਲਿਸ ਪੁੱਛਗਿੱਛ ਕਰ ਰਹੀ ਹੈ।