ਲੁਧਿਆਣਾ: ਆਪਣੇ ਗੁਆਂਢੀ ਦੁਕਾਨਦਾਰਾਂ ਤੋਂ ਤੰਗ ਅਤੇ ਪੁਲਿਸ ਕਾਰਵਾਈ ਨਾ ਹੋਣ ਦੇ ਰੋਸ 'ਚ ਲੁਧਿਆਣਾ ਡੀ.ਸੀ ਦਫ਼ਤਰ ਦੇ ਬਾਹਰ ਇੱਕ ਦੁਕਾਨਦਾਰ ਵਲੋਂ ਪਰਿਵਾਰ ਸਮੇਤ ਖੁਦਕੁਸੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਸਮਾਂ ਰਹਿੰਦੇ ਰੋਕ ਲਿਆ ਗਿਆ। ਪੀੜ੍ਹਤ ਵਲੋਂ ਪੁਲਿਸ ਕੋਲੋਂ ਇਨਸਾਫ਼ ਨਾ ਮਿਲਦਾ ਦੇਖ ਮਿੱਟੀ ਦਾ ਤੇਲ ਪਾ ਪਰਿਵਾਰ ਸਮੇਤ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ।
ਇਸ ਸਬੰਧੀ ਪੀੜ੍ਹਤ ਰਿੰਪਲ ਭਾਟੀਆ ਦਾ ਕਹਿਣਾ ਕਿ ਉਸ ਦੀ ਸਪੇਅਰ ਪਾਰਟਸ ਦੀ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਉਸਦੀ ਦੁਕਾਨ 'ਤੇ ਗੁਆਂਢੀ ਦੁਕਾਨਦਾਰਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਸਬੰਧੀ ਉਨ੍ਹਾਂ ਕਈ ਵਾਰ ਪੁਲਿਸ ਕੋਲ ਇਨਸਾਫ਼ ਦੀ ਮੰਗ ਵੀ ਕੀਤੀ ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਉਨ੍ਹਾਂ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਵੀ ਕਈ ਵਾਰ ਮੀਟਿੰਗ ਕੀਤੀ ਗਈ। ਜਿਸ ਨੂੰ ਲੈਕੇ ਉਨ੍ਹਾਂ ਆਪਣੇ ਯੂਨੀਅਰ ਅਧਿਕਾਰੀਆਂ ਨੂੰ ਕਾਰਵਾਈ ਦੀ ਹਦਾਇਤ ਕੀਤੀ ਗਈ, ਪਰ ਹੇਠਲੇ ਪੁਲਿਸ ਅਧਿਕਾਰੀ ਉਨ੍ਹਾਂ ਦੇ ਹੁਕਮਾਂ ਨੂੰ ਵੀ ਟਿੱਚ ਜਾਣਦੇ ਹਨ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਕੋਲੋਂ ਇਨਸਾਫ਼ ਨਾ ਮਿਲਦਾ ਦੇਖ ਉਨ੍ਹਾਂ ਵਲੋਂ ਪਰਿਵਾਰ ਸਮੇਤ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਹੈ।
ਇਸ ਸਬੰਧੀ ਪੀੜ੍ਹਤ ਦੀ ਪਤਨੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਈ ਵਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵੀ ਉਹ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਨਾ ਮਿਲਦਾ ਦੇਖ ਉਹ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਏ ਹਨ।
ਇਹ ਵੀ ਪੜ੍ਹੋ:ਪ੍ਰਧਾਨ ਮੰਤਰੀ ਖ਼ਿਲਾਫ਼ ਲਗਾਏ ਗਏ ਪੋਸਟਰ ਮਾਮਲੇ ’ਚ 25 ਵਿਅਕਤੀਆਂ ਦੀ ਹੋਈ ਗ੍ਰਿਫ਼ਤਾਰੀ