ETV Bharat / state

ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ - ਰਾਤ ਦਾ ਕਰਫਿਊ

ਪੰਜਾਬ ਭਰ ਨਾਲੋਂ ਲੁਧਿਆਣਾ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸਦੇ ਮੱਦੇਨਜ਼ਰ ਜ਼ਿਲ੍ਹੇ 'ਚ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ ਪਰ ਇਸ ਦੇ ਨਾਲ ਹੀ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਲਗਾਤਾਰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਲੋਕਾਂ ਨੂੰ ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਤਸਵੀਰ
ਤਸਵੀਰ
author img

By

Published : Mar 20, 2021, 7:03 PM IST

ਲੁਧਿਆਣਾ: ਪੰਜਾਬ ਭਰ ਨਾਲੋਂ ਲੁਧਿਆਣਾ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸਦੇ ਮੱਦੇਨਜ਼ਰ ਜ਼ਿਲ੍ਹੇ 'ਚ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ ਪਰ ਇਸ ਦੇ ਨਾਲ ਹੀ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਲਗਾਤਾਰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਲੋਕਾਂ ਨੂੰ ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਲੁਧਿਆਣਾ ਸਿਵਲ ਸਰਜਨ ਦੀ ਟੀਮ ਵੱਲੋਂ ਲੁਧਿਆਣਾ ਦੇ ਵੇਵਜ਼ ਮੋਲ 'ਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ 'ਚ ਲੋਕਾਂ ਨੂੰ ਅਨਾਊਂਸਮੈਂਟ ਕਰਵਾ ਕੇ ਕੋਰੋਨਾ ਨਿਯਮਾਂ ਦੀ ਵੱਧ ਤੋਂ ਵੱਧ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਮੌਲ 'ਚ ਮਹਾਂਮਾਰੀ ਤੋਂ ਬਚਣ ਲਈ ਕਿਸ ਤਰ੍ਹਾਂ ਨਿਯਮਾਂ ਦੀ ਪਾਲਣਾ ਹੋ ਰਹੀ ਹੈ, ਲੋਕ ਕਿਵੇਂ ਅੰਦਰ ਦਾਖ਼ਲ ਹੋ ਰਹੇ ਹਨ ਅਤੇ ਕਿਵੇਂ ਉਨ੍ਹਾਂ ਨੂੰ ਸੈਨੀਟਾਈਜ਼ਰ ਕੀਤਾ ਜਾਂਦਾ ਹੈ ਅਤੇ ਆਪਸ 'ਚ ਉਹ ਸਮਾਜਿਕ ਦੂਰੀ ਰੱਖਦੇ ਹਨ ਜਾਂ ਨਹੀਂ ਇਸ ਸਬੰਧੀ ਪੂਰਾ ਜਾਇਜ਼ਾ ਵੀ ਲਿਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਵਿਭਾਗ ਦੇ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੁਧਿਆਣਾ ਦੇ ਭੀੜ-ਭਾੜ ਵਾਲੇ ਇਲਾਕਿਆਂ 'ਚ ਜਾ ਕੇ ਲਗਾਤਾਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੂਜੀ ਵੇਵ ਕਾਫ਼ੀ ਖਤਰਨਾਕ ਹੈ ਅਤੇ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੋ ਸ਼ੋਪਿੰਗ ਕੰਪਲੈਕਸ ਆਦਿ ਚਲਾ ਰਹੇ ਹਨ, ਉਨ੍ਹਾਂ ਨੂੰ ਵੀ ਕਵਿਡ ਨਿਯਮਾਂ ਦੀਆਂ ਪਾਲਣਾ ਸਖ਼ਤੀ ਨਾਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ ਤਾਂ ਜੋ ਇਸ ਮਹਾਂਮਾਰੀ ਦੇ ਨਾਲ ਨਜਿੱਠਿਆ ਜਾ ਸਕੇ।

ਇਹ ਵੀ ਪੜ੍ਹੋ:ਸਰਕਾਰੀ ਹੁਕਮਾਂ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਸ਼ਹਿਰ ਖੁੱਲ੍ਹਿਆ ਮਿਲਿਆ ਸਕੂਲ, ਬੱਚੇ ਪਹੁੰਚੇ

ETV Bharat Logo

Copyright © 2025 Ushodaya Enterprises Pvt. Ltd., All Rights Reserved.