ETV Bharat / state

ਆਜ਼ਾਦ ਸਮਾਜ ਪਾਰਟੀ ਵੱਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ, ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ - Azad Samaj Party announces support to farmers

ਆਜ਼ਾਦ ਸਮਾਜ ਪਾਰਟੀ ਵੱਲੋਂ ਅੱਜ ਲੁਧਿਆਣਾ ਦੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਖੇਤੀ ਬਿੱਲ ਦਾ ਵਿਰੋਧ ਕੀਤਾ ਗਿਆ ਹੈ।

ਫ਼ੋਟੋ
ਫ਼ੋਟੋ
author img

By

Published : Sep 24, 2020, 4:37 PM IST

ਲੁਧਿਆਣਾ: ਆਜ਼ਾਦ ਸਮਾਜ ਪਾਰਟੀ ਵੱਲੋਂ ਅੱਜ ਲੁਧਿਆਣਾ ਦੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਵਿੱਚ ਖੇਤੀ ਬਿੱਲ ਦਾ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦ ਸਮਾਜ ਪਾਰਟੀ ਨੇ 25 ਸਤੰਬਰ ਨੂੰ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ।

ਵੀਡੀਓ

ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਰ ਲਵਲੀ ਨੇ ਕਿਹਾ ਕਿ ਖੇਤੀ ਬਿੱਲ ਇਹ ਸਿਰਫ਼ ਕਿਸਾਨ ਵਿਰੋਧੀ ਨਹੀਂ ਹੈ ਇਹ ਦਲਿਤ ਵਰਗ, ਦੱਬੇ-ਕੁਚਲੇ ਲੋਕਾਂ ਅਤੇ ਆਰਥਿਕ ਤੌਰ ਉੱਤੇ ਕਮਜ਼ੋਰ ਲੋਕਾਂ ਨੂੰ ਵੀ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਨਾਲ ਕਿਸਾਨਾਂ ਦੇ ਨਾਲ ਆਮ ਲੋਕ ਵੀ ਪ੍ਰਭਾਵਿਤ ਹੋਣਗੇ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਕਿਸਾਨਾਂ ਦੇ ਨਾਲ ਹੈ ਅਤੇ ਕੱਲ੍ਹ ਨੂੰ ਹੋਣ ਜਾ ਰਹੇ ਧਰਨਿਆਂ ਵਿੱਚ ਉਹ ਕਿਸਾਨਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਧਰਨਿਆਂ ਉੱਤੇ ਬੈਠ ਕੇ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ:ਕਿਸਾਨਾਂ ਦੇ ਹੱਕਾਂ 'ਚ ਕਾਂਗਰਸ ਨੇ ਕੱਢੀ ਟਰੈਕਟਰ ਰੈਲੀ

ETV Bharat Logo

Copyright © 2025 Ushodaya Enterprises Pvt. Ltd., All Rights Reserved.