ਲੁਧਿਆਣਾ: ਦੋਰਾਹਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ 'ਆਪ' 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 'ਆਪ' ਦਾ ਵਜੂਦ 2019 ਲੋਕ ਸਭਾ ਚੋਣਾਂ ਤੋਂ ਬਾਅਦ ਖ਼ਤਮ ਹੋ ਜਾਵੇਗਾ।
ਭਾਜਪਾ ਅਤੇ ਕਾਂਗਰਸ 'ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਇਲਜ਼ਾਮਲਗਾਉਂਦਿਆਂ ਬੈਂਸ ਨੇ ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਭਟਕਾ ਕੇ ਰਾਜਨੀਤੀ ਕਰ ਰਹੀਆਂ ਹਨ।
ਬੈਂਸ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਸਾਲ ਪਹਿਲਾਂ 56 ਇੰਚ ਦੀ ਛਾਤੀ ਲੈ ਕੇ ਆਏ ਸਨ ਤੇ ਉਹ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਿਹੜੇ ਸੂਬਿਆਂ ਵਿੱਚ ਸੱਤਾ 'ਤੇ ਕਾਬਜ਼ ਹੈ ਉੱਥੇ ਉਹ ਵੀ ਮੋਦੀ ਵਾਂਗ ਚੌਕੀਦਾਰ ਬਣ ਕੇ ਚੋਰਾਂ ਦੀ ਭੂਮਿਕਾ ਨਿਭਾ ਰਹੀ ਹੈ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਬੈਂਸ ਨੇ ਕਿਹਾ ਕਿ ਮੋਦੀ ਚੌਂਕੀਦਾਰ ਬਣ ਕੇ ਲਾਸ਼ਾਂ 'ਤੇ ਖੜ ਕੇ ਦੇਸ਼ ਦੇ ਰਾਜਨੀਤਕ ਦ੍ਰਿਸ਼ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।