ਖੰਨਾ: ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਨ ਕਾਰਨ ਕੇਂਦਰ ਸਰਕਾਰ ਅਤੇ ਐਨਜੀਟੀ ਵੱਲੋਂ ਪਟਾਕੇ ਚਲਾਉਣ ਅਤੇ ਪਟਾਕੇ ਵੇਚਣ 'ਤੇ ਰੋਕ ਲਗਾ ਦਿੱਤੀ ਗਈ ਹੈ। ਉੱਥੇ ਹੀ ਪੰਜਾਬ ਦੇ 9 ਸ਼ਹਿਰ ਵਿੱਚ ਕੇਂਦਰ ਸਰਕਾਰ ਅਤੇ ਗ੍ਰੀਨ ਟ੍ਰਿਬਿਊਨਲ ਨੇ ਪਟਾਕੇ ਚਲਾਉਣ 'ਤੇ ਬੈਨ ਲਗਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ 'ਚ ਖੰਨਾ, ਮੰਡੀ ਗੋਬਿੰਦਗੜ੍ਹ ਵੀ ਸ਼ਾਮਿਲ ਹੈ। ਪੰਜਾਬ ਸਰਕਾਰ ਨੇ ਦੀਵਾਲੀ ਵਾਲੇ ਦਿਨ 2 ਘੰਟੇ ਲਈ ਪਟਾਕੇ ਚਲਾਉਣ ਲਈ ਦੀ ਇਜਾਜ਼ਤ ਦੇ ਦਿੱਤੀ ਹੈ।
ਪੰਜਾਬ ਦੇ ਬੈਨ ਕੀਤੇ 9 ਸ਼ਹਿਰਾਂ ਦੇ ਲੋਕਾਂ ਦੀ ਮੰਗ ਹੈ ਕਿ ਬੱਚਿਆਂ ਨੂੰ ਦਿਵਾਲੀ ਆਉਣ ਦਾ ਇਤਜ਼ਾਰ ਰਹਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਲ ਬਾਅਦ ਖੁਸ਼ਿਆਂ ਭਰੇ ਤਿਉਹਾਰ ਆਉਦੇ ਹਨ, ਅਤੇ ਬੱਚਿਆ ਨੇ ਪਟਾਕੇ ਵੀ ਖਰੀਦ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲਾ ਕੋਰੋਨਾ ਮਹਾਂਮਾਰੀ ਕਾਰਨ ਬੱਚੇ ਘਰਾਂ ਵਿੱਚ ਬੰਦ ਹਨ ਅਤੇ ਹੁਣ ਬੱਚੇ ਪਟਾਕੇ ਵੀ ਨਹੀਂ ਚਲਾ ਸਕਦੇ। ਇਸ ਲਈ ਲੋਕਾਂ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਬੱਚਿਆ ਨੂੰ ਕੁੱਝ ਸਮੇਂ ਲਈ ਪਟਾਕੇ ਚਲਾਉਣ ਦੀ ਇਜਾਜ਼ਦ ਦਿੱਤੀ ਜਾਵੇ।
ਉੱਥੇ ਹੀ ਐਸਡੀਐਮ ਖੰਨਾ ਹਰਬੰਸ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਇਸ ਗੱਲ ਦਾ ਪਤਾ ਨਹੀਂ ਸੀ, ਕਿ ਖੰਨਾ ਸ਼ਹਿਰ ਵਿੱਚ ਵੀ ਗ੍ਰੀਨ ਟ੍ਰਿਬਿਊਨਲ ਨੇ ਪਟਾਕੇ ਚਲਾਉਣ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪਹਿਲਾਂ ਹੀ ਖੰਨਾ 'ਚ ਪਟਾਕੇ ਵੇਚਣ ਦੇ ਲਾਇਸੈਂਸ ਜਾਰੀ ਕਰ ਦਿੱਤੇ ਹਨ।