ਲੁਧਿਆਣਾ: ਸੂਬੇ ਵਿੱਚ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਦੇ ਮੁਲਾਂਪੁਰ ਬੈਂਕ ਵਿੱਚ ਦਿਨ ਦਿਹਾੜੇ ਲੁੱਟ ਹੋਈ ਹੈ। ਜਾਣਕਾਰੀ ਅਨੁਸਾਰ 4 ਤੋਂ 5 ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਤਕਰੀਬਨ 7 ਲੱਖ ਤੋਂ ਵੱਧ ਦੀ ਲੁੱਟ ਹੋਈ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਬੈਂਕ ਵਿੱਚ ਪਿਛਲੇ 2 ਸਾਲਾਂ ਤੋਂ ਨਹੀਂ ਕੋਈ ਸੁਰੱਖਿਆ ਗਾਰਡ ਤਾਇਨਾਤ ਨਹੀਂ ਸੀ ਜਿਸਦੇ ਚੱਲਦੇ ਇਹ ਘਟਨਾ ਵਾਪਰੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਕਿ ਲੁਟੇਰਿਆਂ ਨੂੰ ਕਾਬੂ ਕੀਤਾ ਜਾ ਸਕੇ।
ਇੱਕ ਪਾਸੇ 15 ਅਗਸਤ ਨੂੰ ਲੈ ਕੇ ਪੁਲਿਸ ਵੱਲੋਂ ਲਗਾਏ ਜਾ ਰਹੇ ਹਨ ਸਪੈਸ਼ਲ ਨਾਕੇ ਲਗਾਏ ਜਾ ਰਹੇ ਹਨ ਅਤੇ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਦੂਜੇ ਪਾਸੇ ਦਿਨ-ਦਿਹਾੜੇ ਮੁੱਲਾਪੁਰ ਵਿੱਚ ਬੈਂਕ ਵਿਚ ਹੋਈ ਲੁੱਟ ਤੋਂ ਇਹ ਸਾਬਿਤ ਹੁੰਦਾ ਹੈ ਕਿ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹਨ।
ਮਾਮਲਾ ਲੁਧਿਆਣਾ ਦੇ ਮੁੱਲਾਂਪੁਰ ਹਲਕੇ ਦਾ ਹੈ ਜਿੱਥੇ 4 ਤੋਂ 5 ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਬੈਂਕ ਨੂੰ ਨਿਸ਼ਾਨਾ ਬਣਾ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ । ਵਾਰਦਾਤ ਦੀਆਂ ਕੁਝ ਤਸਵੀਰਾਂ ਸੀ ਸੀ ਟੀ ਵੀ ਕੈਮਰੇ ਵਿੱਚ ਵੀ ਕੈਦ ਹੋਈਆਂ ਹਨ ਜਿਸ ਵਿਚ ਖਾਸ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਪਿਛਲੇ ਦੋ ਸਾਲਾਂ ਵਿੱਚੋਂ ਬੈਂਕ ਵਿੱਚ ਕੋਈ ਵੀ ਸਕਿਊਰਟੀ ਗਾਰਡ ਨਹੀਂ ਸੀ। ਲੁਟੇਰਿਆਂ ਵੱਲੋਂ 7 ਲੱਖ 44 ਹਜ਼ਾਰ ਦੇ ਕਰੀਬ ਰਕਮ ਲੁੱਟੀ ਗਈ ਹੈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਾਪੁਰ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਨੂੰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ । ਤਕਰੀਬਨ 4 ਵਜੇ ਤੋਂ ਪਹਿਲਾਂ ਇਸ ਲੁੱਟ ਦੀ ਵਾਰਦਾਤ ਨੂੰ ਹਥਿਆਰਾਂ ਦੀ ਨੋਕ ’ਤੇ ਅੰਜ਼ਾਮ ਦਿੱਤਾ ਗਿਆ ਹੈ। ਇਸ ਵਾਰਦਾਤ ਵਿਚ ਚਾਰ ਤੋਂ ਪੰਜ ਲੁਟੇਰੇ ਸ਼ਾਮਲ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਬੈਂਕ ਵਿੱਚ ਪਿਛਲੇ ਦੋ ਸਾਲਾਂ ਤੋਂ ਕੋਈ ਵੀ ਸਕਿਓਰਿਟੀ ਗਾਰਡ ਤੈਨਾਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ।
ਇਹ ਵੀ ਪੜ੍ਹੋ: ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ