ETV Bharat / state

ਬਾਪੂ ਸੂਰਤ ਸਿੰਘ ਖਾਲਸਾ ਨੇ ਖ਼ਤਮ ਕੀਤੀ ਭੁੱਖ ਹੜਤਾਲ, ਬੰਦੀ ਸਿੰਘਾਂ ਦੀ ਰਿਹਾਈ ਰੱਖੀ ਸੀ ਭੁੱਖ ਹੜਤਾਲ

ਲੁਧਿਆਣਾ ਵਿੱਚ ਨਿੱਜੀ ਹਸਪਤਾਲ ਵਿਚ ਦਾਖਲ ਬਾਪੂ ਸੂਰਤ ਸਿੰਘ ਖਾਲਸਾ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਲੰਬੇ ਸਮੇਂ ਤੋਂ ਬਾਪੂ ਸੂਰਤ ਸਿੰਘ ਖਾਲਸਾ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਉਤੇ ਸਨ। ਜਿਸ ਨੂੰ ਅੱਜ ਗੁਰਦੀਪ ਸਿੰਘ ਬਠਿੰਡਾ ਅਤੇ ਗੁਰਚਰਨ ਸਿੰਘ ਵੱਲੋਂ ਖ਼ਤਮ ਕਰਵਾ ਦਿੱਤਾ ਗਿਆ ਹੈ। ਬਾਪੂ ਸੂਰਤ ਸਿੰਘ ਖਾਲਸਾ ਨੇ ਭੁੱਖ ਹੜਤਾਲ 2015 ਵਿਚ ਸ਼ੁਰੂ ਕੀਤੀ ਸੀ। ਹੁਣ ਬਾਪੂ ਸੂਰਤ ਸਿੰਘ ਖਾਲਸਾ ਜਲਦ ਹੀ ਚੰਡੀਗੜ੍ਹ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣਗੇ।

Bapu Surat Singh Khalsa
ਬਾਪੂ ਸੂਰਤ ਸਿੰਘ ਖਾਲਸਾ
author img

By

Published : Jan 13, 2023, 7:04 PM IST

Updated : Jan 13, 2023, 7:41 PM IST

ਲੁਧਿਆਣਾ: 16 ਜਨਵਰੀ 2015 ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੇ ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਵਿਚ ਅੱਜ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਉਣ ਲਈ ਬਠਿੰਡਾ ਤੋਂ ਵਿਸ਼ੇਸ਼ ਤੌਰ ਉਤੇ ਗੁਰਦੀਪ ਸਿੰਘ ਅਤੇ ਗੁਰਚਰਨ ਸਿੰਘ ਪਹੁੰਚੇ ਸੀ। ਉਨ੍ਹਾਂ ਵੱਲੋਂ ਹੜਤਾਲ ਖ਼ਤਮ ਕਰਵਾ ਕੇ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਦੇ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਪੱਕੇ ਮੋਰਚੇ ਦੇ ਵਿੱਚ ਹਿੱਸਾ ਲੈਣ ਲਈ ਅਰਜ਼ੋਈ ਕੀਤੀ ਗਈ ਹੈ।

ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਇਕ ਮਹੀਨੇ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤੀ ਮੁਹਿੰਮ ਉਤੇ ਆਪਣੇ ਹਸਤਾਖਰ ਵੀ ਕੀਤੇ ਗਏ ਸਨ। ਬੰਦੀ ਸਿੰਘਾਂ ਦੀ ਰਿਹਾਈ ਲਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਅਤੇ ਹੋਰ ਕੁਝ ਸਿੱਖ ਜਥੇਬੰਦੀਆਂ ਦੇ ਨਾਲ ਮਿਲ ਕੇ ਪੱਕਾ ਧਰਨਾ ਚੰਡੀਗੜ੍ਹ ਵਿਖੇ ਲਗਾਇਆ ਗਿਆ ਹੈ। ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਤੇਜ਼ ਕਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।

ਬਾਪੂ ਸੂਰਤ ਸਿੰਘ ਖਾਲਸਾ ਨੇ ਖ਼ਤਮ ਕੀਤੀ ਭੁੱਖ ਹੜਤਾ

ਕੌਣ ਹੈ ਬਾਪੂ ਸੂਰਤ ਸਿੰਘ: ਬਾਪੂ ਸੂਰਤ ਸਿੰਘ ਖਾਲਸਾ ਦਾ ਜਨਮ 7 ਮਾਰਚ 1933 ਨੂੰ ਹੋਇਆ ਸੀ। ਬਾਪੂ ਸੂਰਤ ਸਿੰਘ ਖਾਲਸਾ ਸਕੂਲ ਤੋਂ ਹੀ ਸਿੱਖ ਕੌਮ ਨੂੰ ਲੈ ਕੇ ਚਲ ਰਹੀਆਂ ਰਾਜਨੀਤੀਕ ਅਤੇ ਧਾਰਮਿਕ ਸਰਗਰਮੀਆਂ ਦੇ ਵਿਚ ਹਿੱਸਾ ਲੈਂਦੇ ਰਹੇ ਹਨ। ਬਾਪੂ ਸੂਰਤ ਸਿੰਘ ਖਾਲਸਾ ਮਨੁੱਖੀ ਅਧਿਕਾਰਾਂ ਦੇ ਵਕੀਲ ਵੀ ਰਹਿ ਚੁੱਕੇ ਹਨ। 1980 ਦੇ ਵਿਚ ਹੋਏ ਧਰਮ ਯੁੱਧ ਮੋਰਚੇ ਦੇ ਅੰਦਰ ਬਾਪੂ ਸੂਰਤ ਸਿੰਘ ਨੇ ਸਲਾਹਕਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਸਨ। 1984 ਦੇ ਵਿਚ ਹੋਏ ਆਪਰੇਸ਼ਨ ਬਲਿਊ ਸਟਾਰ ਦੇ ਦੌਰਾਨ ਵੀ ਉਹ ਮਨੁੱਖੀ ਅਧਿਕਾਰਾਂ ਦੇ ਵਕੀਲ ਵਜੋਂ ਆਪਣੀਆਂ ਸੇਵਾਵਾਂ ਨਿਭਾਉਦੇ ਰਹੇ ਅਤੇ ਸਿੱਖਾਂ ਦੇ ਹੱਕਾਂ ਪ੍ਰਤੀ ਲੜਦੇ ਰਹੇ। ਉਹ ਯੂਨਾਇਟਿਡ ਅਕਾਲੀ ਦਲ ਦੇ ਸਕੱਤਰ ਵਜੋਂ ਵੀ ਤਾਇਨਾਤ ਰਹੇ।

ਪੈਰ ਵਿੱਚ ਲੱਗੀ ਗੋਲੀ ਅਤੇ ਜੇਲ੍ਹਾਂ ਕੱਟੀਆਂ: 1986 ਦੇ ਵਿਚ ਚਲ ਰਹੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਦੇ ਵਿਚ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਪੈਰ ਵਿਚ ਗੋਲੀ ਲੱਗ ਗਈ ਸੀ। ਜਿਸ ਤੋਂ ਬਾਅਦ ਉਨਾਂ ਦਾ ਸਿਆਸੀ ਸਫਰ ਜਾਰੀ ਰਿਹਾ। ਇਸ ਦੌਰਾਨ ਉਹ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਹੇ। ਜਿਸ ਵਿਚ ਪਟਿਆਲਾ ਦੀ ਜੇਲ੍ਹ ਨਾਭਾ ਦੀ ਜੇਲ੍ਹ ਚੰਡੀਗੜ੍ਹ ਦੀ, ਜੇਲ੍ਹ ਅੰਮ੍ਰਿਤਸਰ ਦੀ ਜੇਲ੍ਹ ਸ਼ਾਮਲ ਹੈ। 1988 ਦੇ ਵਿੱਚ ਵੀ ਬਾਪੂ ਸੂਰਤ ਸਿੰਘ ਖਾਲਸਾ ਨੂੰ ਅਮਰੀਕਾ ਦੀ ਸਿਟੀਜ਼ਨਸ਼ਿਪ ਮਿਲ ਗਈ। ਉਹਨਾਂ ਦੇ 5 ਬੱਚੇ ਅਤੇ ਹੋਰ ਪਰਿਵਾਰ ਅਮਰੀਕਾ ਦਾ ਸਿਟੀਜ਼ਨ ਹੈ। 2013 ਨੂੰ ਜਦੋਂ ਅੰਬ ਸਾਹਿਬ ਦਾ ਮੋਰਚਾ ਲਗਾਇਆ ਗਿਆ ਤਾਂ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜਿਹੜਾ ਰਾਜਨੀਤਿਕ ਤੌਰ ਉਤੇ ਸਿੱਖ ਆਗੂਆਂ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ ਉਹਨਾਂ ਦੀ ਰਿਹਾਈ ਲਈ ਸੰਘਰਸ਼ ਸ਼ੁਰੂ ਕਰ ਦਿੱਤਾ।

ਕਿਉ ਰੱਖੀ ਭੁਖ ਹੜਤਾਲ ਅਤੇ ਕੀ ਹਨ ਮੰਗਾ: ਬਾਪੂ ਸੂਰਤ ਸਿੰਘ ਖਾਲਸਾ ਦੀ ਮੁੱਖ ਮੰਗ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਹੈ। ਜਿਸ ਲਈ ਉਹ ਸਰਕਾਰਾਂ ਦੇ ਖਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਹਨ। 16 ਜਨਵਰੀ 2015 ਦੇ ਵਿਚ ਜਦੋਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸੀ। ਉਸ ਵੇਲੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਤੇ ਚਲੇ ਗਏ ਸਨ। ਬਾਪੂ ਸੂਰਤ ਸਿੰਘ ਖਾਲਸਾ ਦੀ ਮੰਗ ਸੀ ਕਿ ਜਿਹੜੇ ਸਿੱਖ ਕੈਦੀ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਸਰਕਾਰਾਂ ਦੇ ਦਬਾਅ ਦੇ ਚਲਦਿਆਂ ਰਿਹਾਅ ਨਹੀਂ ਕੀਤਾ ਜਾ ਰਿਹਾ। ਜੋ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਬਾਪੂ ਸੂਰਤ ਸਿੰਘ ਖਾਲਸਾ ਨੇ ਮੰਗ ਕੀਤੀ ਕਿ ਉਨਾਂ ਨੂੰ ਸੀਨੀਅਰ ਸਿਟੀਜਨ ਹੋਣ ਦੇ ਨਾਤੇ ਜੇਲ੍ਹ ਬਾਹਰ ਕੱਢਣਾ ਚਾਹੀਦਾ ਹੈ। ਬਾਪੂ ਸੂਰਤ ਸਿੰਘ ਦੇ ਮੁਤਾਬਕ ਘੱਟੋ-ਘੱਟ ਅੱਠ ਅਜਿਹੇ ਸਿੱਖ ਕੈਦੀ ਹਨ ਜਿਨ੍ਹਾਂ ਨੂੰ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ।

ਬਾਪੂ ਸੂਰਤ ਸਿੰਘ ਖਾਲਸਾ ਕੌਂਮੀ ਇਨਸਾਫ ਮੋਰਚਾ
ਬਾਪੂ ਸੂਰਤ ਸਿੰਘ ਖਾਲਸਾ ਕੌਂਮੀ ਇਨਸਾਫ ਮੋਰਚਾ

'ਕੌਂਮੀ ਇਨਸਾਫ ਮੋਰਚਾ' ਲੈਣਗੇ ਹਿੱਸਾ: ਬਾਪੂ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਵੱਲੋਂ ਅਰਦਾਸ ਕਰਵਾ ਕੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਵਿਚ ਤੁੜਵਾਈ ਗਈ ਹੈ। ਹੁਣ ਉਨ੍ਹਾਂ ਨੂੰ ਮੋਹਾਲੀ ਲੈ ਜਾ ਕੇ ਬੰਦੀ ਸਿੰਘ ਕੈਦੀਆਂ ਦੀ ਰਿਹਾਈ ਲਈ ਚਲਾਏ ਜਾ ਰਹੇ ਕੌਮ ਇਨਸਾਫ ਮੋਰਚੇ ਦੇ ਵਿਚ ਸ਼ਾਮਿਲ ਕਰਵਾਇਆ ਜਾਵੇਗਾ। ਕੌਮੀ ਇਨਸਾਫ ਮੋਰਚਾ ਵੱਲੋਂ ਬਣਾਏ ਗਏ ਆਪਣੇ ਸੋਸ਼ਲ ਮੀਡੀਆ ਪੇਜ ਦੇ ਉੱਤੇ ਵੀ ਇਸ ਸਬੰਧੀ ਬਕਾਇਦਾ ਜਾਣਕਾਰੀ ਸਾਂਝੀ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਹੁਣ ਬਾਪੂ ਸੂਰਤ ਸਿੰਘ ਖਾਲਸਾ ਇਸ ਮੋਰਚੇ ਦਾ ਹਿੱਸਾ ਬਣਨਗੇ।

ਇਹ ਵੀ ਪੜ੍ਹੋ:- 8ਵੀਂ ਫੇਲ੍ਹ ਵਿਅਕਤੀ ਨੇ ਲਗਾਇਆ ਵੱਡਾ ਜੁਗਾੜ, ਛਾਪੇ 2 ਲੱਖ ਦੇ ਨਕਲੀ ਨੋਟ, ਕਾਬੂ

ਅਪਡੇਟ ਜਾਰੀ ਹੈ।

Last Updated : Jan 13, 2023, 7:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.