ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਲੈ ਕੇ ਚੋਣ ਪ੍ਰਚਾਰ ਕਰ ਰਹੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਪ੍ਰੈਸ ਵਾਰਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਚਿਹਰਾ ਐਲਾਨੇ ਜਾਣ ਉੱਤੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਜੋ ਆਪਣੇ ਰਿਸ਼ਤੇਦਾਰ ਨਹੀਂ ਸੰਭਾਲ ਸਕਿਆ, ਉਹ ਪੰਜਾਬ ਕੀ ਸੰਭਾਲਣਗੇ।
ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਨੇ 170 ਕਰੋੜ ਦੇ ਮਾਲਕ ਗ਼ਰੀਬ ਚੰਨੀ ਨੂੰ ਸੀਐਮ ਦੀ ਚਿਹਰਾ ਐਲਾਨਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਨੇ ਈਡੀ ਕੋਲ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਜੋ ਪੈਸਾ ਬਰਾਮਦ ਹੋਇਆ ਹੈ ਉਹ ਅਫਸਰਾਂ ਦੀਆਂ ਬਦਲੀਆਂ ਦਾ ਹੈ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਭ੍ਰਿਸ਼ਟਾਚਾਰ ਰਾਹੀਂ ਚਰਨਜੀਤ ਸਿੰਘ ਚੰਨੀ ਨੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ।
ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦਿੱਤੇ ਜਾਣ ਉੱਤੇ ਬੋਲਦਿਆਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਮਾਮਲਾ ਅਦਾਲਤ ਵਿੱਚ ਹੈ, ਇਸ ਲਈ ਉਹ ਕਿਸੇ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਵਿਧਾਨ ਸਭਾ ਚੋਣਾਂ ਦੌਰਾਨ ਬਹੁਮਤ ਨਾ ਮਿਲਣ ਦੀ ਸੂਰਤ ਵਿੱਚ ਕਿਸੇ ਵੀ ਸਿਆਸੀ ਪਾਰਟੀ ਨਾਲ ਆਮ ਆਦਮੀ ਪਾਰਟੀ ਨਹੀਂ ਕਰੇਗੀ ਸਮਝੌਤਾ ਕ੍ਰਿਮੀਨਲ ਲੋਕਾਂ ਨੂੰ ਟਿਕਟ ਦੇਣ ਉੱਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਤੇ ਰਾਜਨੀਤਿਕ ਪਰਚੇ ਕਰਵਾਏ ਗਏ ਹਨ, ਜੋ ਕਿ ਸਰਕਾਰ ਆਉਣ 'ਤੇ ਜਾਂਚ ਕਰਵਾ ਕੇ ਰੱਦ ਕਰਵਾਏ ਜਾਣਗੇ ਅਤੇ ਪੁਲੀਸ ਨੂੰ ਰਾਜਨੀਤਕ ਦਬਾਅ ਹੇਠੋਂ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਰਾਜਨੀਤੀ ਚ ਆਉਣ ਵਾਲਾ ਹੈ ਭੂਚਾਲ! ਚੰਨੀ ਦੇ ਭਾਣਜੇ ਨੇ ਗੁਨਾਹ ਕੀਤੇ ਕਬੂਲ