ਲੁਧਿਆਣਾ: ਵਿਵਾਦਾਂ 'ਚ ਘਿਰੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਨੇ ਦਿੱਲੀ ਚੱਲੋ ਦੇ 'ਚ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ 'ਤੇ ਤਿੱਖੀ ਬਿਆਨਬਾਜ਼ੀ ਕੀਤੇ। ਬੀਤੇ ਦਿਨ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣੀ ਬੀਬੀ ਜਾਗੀਰ ਕੌਰ 'ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ।
ਖੱਟਰ ਤੇ ਮੋਦੀ ਧਰਨੇ ਨੂੰ ਖ਼ਤਮ ਕਰਨਾ ਚਾਹੁੰਦੇ
ਦਿੱਲੀ ਚੱਲ਼ੋਂ ਮੁਹਿੰਮ ਦੇ ਤਹਿਤ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਕਾਫ਼ੀ ਤਸੀਹੇ ਦਿੱਤੇ ਤੇ ਬਾਅਦ ਕੇਂਦਰ ਸਰਕਾਰ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ 'ਚ ਬਿਠਾ ਧਰਨਾ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਮਾਂ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੋਰ ਸਤਰੱਕ ਹੋਕੇ ਤੇ ਸਮਝਦਾਰੀ ਨਾਲ ਫੈਸਲੇ ਲੈਣੇ ਪੈਣੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਤੇ ਕਿਸਾਨ ਜਥੇਬੰਦੀਆਂ ਦੇ ਮੁਤਾਬਕ ਹੀ ਕੰਮ ਕਰਨਗੀਆਂ।
ਪਾਕਿਸਤਾਨ ਦੇ ਨਾਅਰੇ ਬਾਰੇ ਦਿੱਤਾ ਬਿਆਨ
ਇਸ ਮੁੱਦੇ 'ਤੇ ਬੈਂਸ ਦਾ ਕਹਿਣਾ ਸੀ ਕਿ ਇਹ ਕੁੱਝ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਸੀ। ਉਨ੍ਹਾਂ ਕਿਹਾ ਕਿ ਇਹ ਸ਼ਰਾਰਤੀ ਅਨਸਰ ਦੇਸ਼ ਦੀ ਏਕਤਾ ਨੂੰ ਤੋੜਣਾ ਚਾਹੁੰਦੇ ਹਨ ਜੋ ਬੜੀ ਮੰਦਭਾਗੀ ਗੱਲ ਹੈ।
ਬੀਬੀ ਜਾਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਲਿਫ਼ਾਫ਼ੇ 'ਚੋਂ ਨਿਕਲੀ
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀਆਂ ਚੋਣਾਂ ਹੋਈਆਂ ਤੇ ਬੀਬੀ ਜਾਗੀਰ ਕੌਰ ਨੂੰ ਪ੍ਰਧਾਨ ਚੁਣਿਆ ਗਿਆ।ਦੱਸ ਦਈਏ ਕਿ ਬੀਬੀ ਜਾਗੀਰ ਕੌਰ ਤੀਜੀ ਵਾਰ ਪ੍ਰਧਾਨ ਬਣੇ ਹਨ। ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਬੈਂਸ ਨੇ ਕਿਹਾ ਕਿ ਬੀਬੀ ਸ਼੍ਰੋਮਣੀ ਆਕਲੀ ਦਲ ਦੇ ਲਿਫ਼ਾਫ਼ੇ 'ਚੋ ਨਿਕਲੀ ਹੈ। ਇਹ ਕੀ ਸਿੱਖ ਧਰਮ ਦਾ ਚੰਗਾ ਕਰ ਲੈਣਗੇ ਜਾਂ ਧਰਮ ਦਾ ਪ੍ਰਚਾਰ ਕਰਨਗੇ।