ਲੁਧਿਆਣਾ: ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦਫ਼ਤਰ (Police Commissioner's Office Ludhiana) ਦੇ ਬਾਹਰ ਵੱਡਾ ਹੰਗਾਮਾ ਹੋਇਆ। ਇਹ ਹੰਗਾਮਾ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇਣ ਆਏ ਨਿਹੰਗ ਜਥੇਬੰਦੀਆਂ ਦੇ ਆਗੂਆਂ ਅਤੇ ਕਾਂਗਰਸੀ ਆਗੂ (Congress leader) ਗੁਰਸਿਮਰਨ ਮੰਡ ਵਿਚਕਾਰ ਹੋਇਆ।
ਦੱਸ ਦੇਈਏ ਕਿ ਪਹਿਲਾਂ ਇੱਕ ਦੂਜੇ ਦੇ ਖ਼ਿਲਾਫ਼ ਦੋਵਾਂ ਧਿਰਾਂ ਵੱਲੋਂ ਗਾਲੀ ਗਲੋਚ ਕੀਤਾ ਗਿਆ। ਜਿਸ ਤੋਂ ਬਾਅਦ ਗੱਲ ਹੱਥੋਪਾਈ ਤੱਕ ਪਹੁੰਚ ਗਈ। ਦੋਵਾਂ ਧਿਰਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਇਸ ਦੌਰਾਨ ਗੁਰਸਿਮਰਨ ਮੰਡ ਹੇਠਾਂ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਪੱਗ ਲੱਥ ਗਈ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਪੂਰੇ ਹੰਗਾਮੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ (Social media) 'ਤੇ ਕਾਫੀ ਵਾਇਰਲ ਹੋ ਰਹੀ ਹੈ। ਗੁਰਸਿਮਰਨ ਮੰਡ ਭੱਜਦੇ ਹੋਏ ਪੁਲਿਸ ਕਮਿਸ਼ਨਰ ਦਫ਼ਤਰ ਵੱਲ ਜਾ ਰਹੇ ਹਨ। ਜਦੋਂ ਕਿ ਕੁਝ ਨਿਹੰਗ ਉਨ੍ਹਾਂ ਦੇ ਪਿੱਛੇ ਭੱਜ ਰਹੇ ਹਨ।
ਦੱਸ ਦੇਈਏ ਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਵੱਲੋਂ ਇਕ ਦੂਜੇ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ।
ਪਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਇਸ ਸੰਬੰਧੀ ਲੁਧਿਆਣਾ ਪੁਲਿਸ (Ludhiana Police) ਦੇ ਜੁਆਇੰਟ ਕਮਿਸ਼ਨਰ (Joint Commissioner) ਜੇ ਐਲਨਚੇਜ਼ੀਅਨ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਦੋਵੇਂ ਧਿਰਾਂ ਪੁਲੁਸ ਕਮਿਸ਼ਨਰ ਦਫ਼ਤਰ ਆਪੋ ਆਪਣੇ ਕੰਮ ਆਈਆਂ ਸਨ। ਪਰ ਜਦੋਂ ਆਹਮੋ ਸਾਹਮਣੇ ਹੋਈਆਂ ਤਾਂ ਆਪਸ ਵਿੱਚ ਬਹਿਸਬਾਜ਼ੀ ਹੋਈ ਅਤੇ ਹੱਥੋ ਪਾਈ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਮੌਕੇ ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਵਿਚ ਬਚਾਅ ਕੀਤਾ ਗਿਆ।
ਇਹ ਵੀ ਪੜ੍ਹੋ: BSF ਦਾ ਦਾਇਰਾ 15 ਤੋਂ 50 ਕਿਲੋਮੀਟਰ ਹੋਣ ’ਤੇ ਬੋਲੇ ਰੰਧਾਵਾ, ਕਿਹਾ...