ਲੁਧਿਆਣਾ: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦੇ ਵਿੱਚ ਦੇਹਾਂਤ ਹੋ ਗਿਆ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਪਹਿਲਾਂ ਉਹਨਾਂ ਦਾ ਇੱਕ ਨਿੱਜੀ ਹਸਪਤਾਲ ਦੇ ਵਿੱਚ ਇਲਾਜ ਹੋਇਆ ਜਿਸ ਤੋਂ ਬਾਅਦ ਦੀਪ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਤੋਂ ਮਗਰੋਂ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਸਵੇਰੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਉਹਨਾਂ ਨੇ ਆਖਰੀ ਸਾਹ ਲਏ।
ਵੱਡੀਆਂ ਹਸਤੀਆਂ ਨੇ ਸ਼ਰਧਾਂਜਲੀ ਦਿੱਤੀ: ਉਹ ਇਨਫੈਕਸ਼ਨ ਦੀ ਦਿੱਕਤ ਨਾਲ ਜੂਝ ਰਹੇ ਸਨ। ਉਹਨਾਂ ਦੇ ਬੇਟੇ ਨੇ ਦੱਸਿਆ ਕਿ ਲਗਾਤਾਰ ਪੰਜਾਬੀ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ਦੇ ਉਹਨਾਂ ਨੂੰ ਸਵੇਰ ਤੋਂ ਹੀ ਫੋਨ ਆ ਰਹੇ ਨੇ। ਉਹਨਾਂ ਦੇ ਬੇਟੇ ਮਨਿੰਦਰ ਛਿੰਦਾ ਨੇ ਕਿਹਾ ਕਿ ਪੰਜਾਬੀ ਸੰਗੀਤ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਇਲਾਜ ਕਰਨ ਲਈ ਪੂਰੀ ਵਾਹ ਲਗਾ ਦਿੱਤੀ ਸੀ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਹਨਾਂ ਦੇ ਬੇਟੇ ਨੇ ਦੱਸਿਆ ਕਿ ਜਦੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤਾਂ ਉਹਨਾਂ ਨੂੰ ਕਾਫ਼ੀ ਉਮੀਦ ਸੀ ਕਿ ਉਹ ਠੀਕ ਹੋ ਜਾਣਗੇ, ਉਨ੍ਹਾਂ ਕਿਹਾ ਕਿ ਹੰਸ ਰਾਜ ਹੰਸ ਜੀ ਨੇ ਵੀ ਉਹਨਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਕਿਤੇ ਵੀ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਹੰਸ ਰਾਜ ਹੰਸ ਦੇ ਨਾਲ ਸਵੇਰ ਤੋਂ ਗੱਗੂ ਗਿੱਲ ਅਤੇ ਹੋਰ ਪੰਜਾਬੀ ਫਿਲਮ ਅਤੇ ਸੰਗੀਤ ਜਗਤ ਦੀ ਹਸਤੀਆਂ ਦੇ ਉਹਨਾਂ ਨੂੰ ਫੋਨ ਆ ਰਹੇ ਨੇ।
ਪਰਿਵਾਰ ਦੀ ਸਲਾਹ ਨਾਲ ਸਸਕਾਰ: ਉਹਨਾਂ ਦੇ ਬੇਟੇ ਨੇ ਦੱਸਿਆ ਕਿ ਉਹ ਆਖ਼ਿਰ ਤੱਕ ਗਾਉਂਦੇ ਰਹੇ ਨੇ, ਉਨ੍ਹਾਂ ਕਿਹਾ ਕਿ ਉਹਨਾਂ ਨੇ ਹਾਲੇ ਸੰਗੀਤ ਤੋਂ ਰਿਟਾਇਰਮੈਂਟ ਨਹੀਂ ਲਈ ਸੀ। ਉਹਨਾਂ ਦੀ ਬੁਲੰਦ ਆਵਾਜ਼ ਰਹਿੰਦੀ ਦੁਨੀਆਂ ਤੱਕ ਰਹੇਗੀ। ਲੋਕ ਉਹਨਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਰਹਿਣਗੇ। ਹਾਲਾਂਕਿ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ ਕਦੋਂ ਕੀਤਾ ਜਾਵੇਗਾ ਇਸ ਸਬੰਧੀ ਉਹਨਾਂ ਨੇ ਕਿਹਾ ਕਿ ਪਰਿਵਾਰ ਦੇ ਬਾਕੀ ਮੈਂਬਰਾਂ ਦੇ ਨਾਲ ਸਲਾਹ ਕਰਨ ਤੋਂ ਬਾਅਦ ਇਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ।
-
ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ...
— Bhagwant Mann (@BhagwantMann) July 26, 2023 " class="align-text-top noRightClick twitterSection" data="
ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ...… pic.twitter.com/d2va6dbvK3
">ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ...
— Bhagwant Mann (@BhagwantMann) July 26, 2023
ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ...… pic.twitter.com/d2va6dbvK3ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ...
— Bhagwant Mann (@BhagwantMann) July 26, 2023
ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ...… pic.twitter.com/d2va6dbvK3
ਦੱਸ ਦਈਏ ਪੰਜਾਬ ਦੇ ਮਰਹੂਮ ਲੋਕ ਗਾਇਕ ਨੂੰ ਸੀਐੱਮ ਮਾਨ ਨੇ ਵੀ ਟਵੀਟ ਰਾਂਹੀਂ ਸ਼ਰਧਾਂਜਲੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ,' ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ..ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ.. ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ.. ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ.. ਵਾਹਿਗੁਰੂ ਵਾਹਿਗੁਰੂ..