ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਲੁਧਿਆਣਾ ਦੌਰੇ 'ਤੇ ਹਨ। ਸਭ ਤੋਂ ਪਹਿਲਾਂ ਇਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਰਿਹਾਇਸ਼ ਤੇ ਪਹੁੰਚੇ, ਇਸ ਦੌਰਾਨ ਉਨ੍ਹਾਂ ਗੋਸ਼ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਤੋਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਗੁਰਦੀਪ ਗੋਸ਼ਾ ਸ਼੍ਰੋਮਣੀ ਅਕਾਲੀ ਦਲ ਤੋਂ ਕੁਝ ਦਿਨਾਂ ਤੋਂ ਨਾਰਾਜ਼ ਚੱਲ ਰਹੇ ਸਨ। ਇਸੇ ਦੇ ਮੱਦੇਨਜ਼ਰ ਬਿਕਰਮ ਮਜੀਠੀਆ ਗੁਰਦੀਪ ਗੋਸ਼ਾ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ।
ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਵਿਸਥਾਰ ਚਰਚਾ ਉਹ ਪ੍ਰੈੱਸ ਕਾਨਫਰੰਸ ਕਰਕੇ ਦੱਸਣਗੇ, ਪਰ ਉਨ੍ਹਾਂ ਨੇ ਕਾਂਗਰਸ ਨੂੰ ਲੈ ਕੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਪੰਜਾਬ ਦੀ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਉਨ੍ਹਾਂ ਦੀ ਆਪਸੀ ਲੜਾਈ ਵਿੱਚ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਆਜਾਦੀ ਦਿਹਾੜੇ ਨੂੰ ਲੈ ਕੇ ਮਜੀਠੀਆ ਨੇ ਕਿਹਾ ਕਿ ਆਜ਼ਾਦੀ ਦਾ ਦਿਹਾੜਾ ਪਵਿੱਤਰ ਦਿਹਾੜਾ ਹੈ ਇਸ ਮੌਕੇ ਸਾਰੇ ਆਜ਼ਾਦੀ ਘੁਲਾਟੀਆਂ ਦੇਸ਼ ਦੇ ਮਹਾਨ ਕ੍ਰਾਂਤੀਕਾਰੀਆਂ ਨੂੰ ਯਾਦ ਕਰਨਾ ਚਾਹੀਦਾ ਹੈ।
ਇਹ ਵੀ ਪੜੋ: ਅਫ਼ਗਾਨਿਸਤਾਨ ਦੇ ਹਾਲਾਤ ਦੇਖ ਕੈਪਟਨ ਨੇ ਭਾਰਤ ਲਈ ਕਹੀ ਵੱਡੀ ਗੱਲ