ETV Bharat / state

ਕਿਸਾਨਾਂ ਦੇ ਟੋਲ ਪਲਾਜ਼ਾ ਬੰਦ ਅਤੇ ਹਾਈਵੇ ਜਾਮ 'ਚ ਲਵਾਂਗੇ ਹਿੱਸਾ: ਸਿਮਰਜੀਤ ਬੈਂਸ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕਿਸਾਨ ਅੰਦੋਲਨ ’ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ 12 ਤਰੀਕ ਨੂੰ ਜੋ ਟੋਲ ਪਲਾਜ਼ੇ ਬੰਦ ਕਰਨ ਅਤੇ 14 ਤਰੀਕ ਨੂੰ ਦਿੱਲੀ-ਜੈਪੁਰ ਹਾਈਵੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਉਸ ’ਚ ਉਨ੍ਹਾਂ ਦੀ ਪਾਰਟੀ ਅਹਿਮ ਭੂਮਿਕਾ ਨਿਭਾਏਗੀ।

ਤਸਵੀਰ
ਤਸਵੀਰ
author img

By

Published : Dec 11, 2020, 8:15 PM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕਿਸਾਨ ਅੰਦੋਲਨ ’ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ 12 ਤਰੀਕ ਨੂੰ ਜੋ ਟੋਲ ਪਲਾਜ਼ੇ ਬੰਦ ਕਰਨ ਅਤੇ 14 ਤਰੀਕ ਨੂੰ ਦਿੱਲੀ-ਜੈਪੁਰ ਹਾਈਵੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਉਸ ’ਚ ਉਨ੍ਹਾਂ ਦੀ ਪਾਰਟੀ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦਾ ਕੋਈ ਵੀ ਆਗੂ ਕਿਸਾਨਾਂ ਦੀ ਸਟੇਜ ਦੀ ਵਰਤੋਂ ਨਹੀਂ ਕਰੇਗਾ। ਬੈਂਸ ਨੇ ਕਿਹਾ ਕਿ ਹੁਣ ਕਿਸਾਨ ਅੰਦੋਲਨ ਅਸਲ ’ਚ ਜਨ ਅੰਦੋਲਨ ਬਣ ਚੁੱਕਾ ਹੈ ਅਤੇ ਕੇਂਦਰ ਸਰਕਾਰ ਇਸ ਅੰਦੋਲਨ ਤੋਂ ਡਰ ਗਈ ਹੈ ਜਿਸ ਕਰਕੇ ਕਿਸਾਨਾਂ ਦੀ ਜਿੱਤ ਲਾਜ਼ਮੀ ਹੈ।

ਵੇਖੋ ਵਿਡੀਉ

ਉਨ੍ਹਾਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਸਲਾਹ ਦਿੰਦਿਆ ਕਿਹਾ ਕਿ ਕਿਸਾਨ ਆਗੂਆਂ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਧਰ ਪੱਛਮੀ ਬੰਗਾਲ ਦੇ ਵਿੱਚ ਹੋਏ ਜੇਪੀ ਨੱਢਾ ’ਤੇ ਹਮਲੇ ਨੂੰ ਲੈ ਕੇ ਉਹਨਾਂ ਕਿਹਾ ਕਿ ਭਾਜਪਾ ਸਿਰਫ ਆਪਣਾ ਵੋਟ ਬੈਂਕ ਬਣਾਉਣ ਲਈ ਪੱਛਮੀ ਬੰਗਾਲ ’ਚ ਇਹੋ ਜਿਹੀਆਂ ਰਾਜਨੀਤਿਕ ਚਾਲਾਂ ਚੱਲ ਰਹੀ ਹੈ, ਪਰ ਇਸਦਾ ਉਲਟਾ ਭਾਜਪਾ ਨੂੰ ਨੁਕਸਾਨ ਹੀ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.