ਲੁਧਿਆਣਾ: ਸ਼ਹਿਰ ਦੇ ਰੇਖੀ ਚੌਂਕ ਵਿੱਚ ਉਸ ਸਮੇਂ ਹਾਈ ਵੋਲਟੇਜ ਡਰਾਮਾ (High voltage drama) ਹੋਇਆ, ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ (BJP district president) ਨੂੰ ਟ੍ਰੈਫਿਕ ਪੁਲਿਸ ਮੁਲਾਜ਼ਮਾਂ (Traffic police personnel) ਵੱਲੋਂ ਰੋਕਿਆ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੈਲਮੈਟ ਨਾ ਪਾਉਣ ਕਰਕੇ ਚਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਭਾਜਪਾ ਦੇ ਵਰਕਰ ਇਕੱਠੇ ਹੋ ਗਏ ਅਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ (BJP district president Pushpinder Singal) ਪੁਲਿਸ ਦੀ ਗੱਡੀ ‘ਤੇ ਚੜ੍ਹ ਗਏ ਅਤੇ ਇਸ ਦੌਰਾਨ ਹਾਈ ਵੋਲਟੇਜ ਡਰਾਮਾ (High voltage drama) ਵੀ ਹੋਇਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਦਰਅਸਲ ਜ਼ਿਲ੍ਹਾ ਪ੍ਰਧਾਨ ਆਪਣੇ ਘਰ ਤੋਂ ਸਕੂਟਰੀ ‘ਤੇ ਸਵਾਰ ਹੋ ਕੇ ਦਫ਼ਤਰ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਚਲਾਣ ਕੱਟਿਆ ਗਿਆ, ਪਰ ਜਿਵੇਂ ਹੀ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਦਾ ਚਲਾਨ ਕੱਟਿਆ ਤਾਂ ਉਹ ਤੁਰੰਤ ਪੁਲਿਸ ਮੁਲਾਜ਼ਮ ਨਾਲ ਬਹਿਸ ਪਏ, ਜਿਸ ਤੋਂ ਬਾਅਦ ਹਾਲਾਤ ਇਹ ਬਣ ਗਏ ਕਿ ਮੌਕੇ ‘ਤੇ ਪਹੁੰਚੇ ਬੀਜੇਪੀ ਦਾ ਵਰਕਰਾਂ ਨੇ ਰੋਡ ਨੂੰ ਜਾ ਕਰਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਉਧਰ ਘਟਨਾ ਦੀ ਜਾਣਕਾਰੀ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਏ.ਸੀ.ਪੀ. ਹਰਸਿਮਰਤ ਪਾਲ ਸਿੰਘ ਨੇ ਮਾਮਲਾ ਸ਼ਾਂਤ ਕੀਤਾ ਅਤੇ ਜਲਦ ਹੀ ਰੋਡ ਨੂੰ ਖਾਲੀ ਕਰਵਾਇਆ ਤਾਂ ਜੋ ਰਾਹਗੀਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆ ਸਕੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਭਾਜਪਾ ਦੇ ਅਕਸ ਨੂੰ ਰੋਕ ਕੇ ਗਲਤ ਵਿਵਹਾਰ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਉਹ ਮੌਕੇ ‘ਤੇ ਪਹੁੰਚੇ ਹਨ।
ਇਹ ਵੀ ਪੜ੍ਹੋ:ਪੁਲਿਸ ਅਕੈਡਮੀ 'ਚ ਨਸ਼ਾ ਸਪਲਾਈ ਕਰਨ ਦਾ ਮਾਮਲਾ: 5 ਹੋਰ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ