ETV Bharat / state

ਲੁਧਿਆਣਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਬੈਂਸ ਖਿਲਾਫ਼ ਰੋਸ ਪ੍ਰਦਰਸ਼ਨ

ਭਾਜਪਾ ਮਹਿਲਾ ਮੋਰਚਾ ਵੱਲੋਂ ਲੋਕ ਇਨਸਾਫ਼ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਜਲਦ ਇਨਸਾਫ਼ ਨਾ ਮਿਲਣ 'ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ।

BJP Mahila Morcha protests against Bains
ਭਾਜਪਾ ਮਹਿਲਾ ਮੋਰਚਾ ਵਲੋਂ ਬੈਂਸ ਖਿਲਾਫ਼ ਰੋਸ ਪ੍ਰਦਰਸ਼ਨ
author img

By

Published : Nov 23, 2020, 1:28 PM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਤੇ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਲਗਾਤਾਰ ਸਿਆਸਤ ਭੱਖਦੀ ਜਾ ਰਹੀ ਹੈ। ਜਿਥੇ ਇੱਕ ਪਾਸੇ ਅਕਾਲੀ ਦਲ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਭਾਜਪਾ ਮਹਿਲਾ ਮੋਰਚਾ ਵੱਲੋਂ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਭਾਜਪਾ ਮਹਿਲਾ ਮੋਰਚਾ ਵਲੋਂ ਬੈਂਸ ਖਿਲਾਫ਼ ਰੋਸ ਪ੍ਰਦਰਸ਼ਨ
ਲੁਧਿਆਣਾ ਭਾਜਪਾ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਹਾਲੇ ਤੱਕ ਪਰਚਾ ਦਰਜ ਨਹੀਂ ਕੀਤਾ ਜੋ ਕਿ ਬੇਹੱਦ ਅਫ਼ਸੋਸ ਵਾਲੀ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਉਹ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਆਏ ਹਨ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਹੀ ਸੀਨੀਅਰ ਅਫ਼ਸਰ ਦਾ ਤਬਾਦਲਾ ਕਰ ਦਿੱਤਾ ਗਿਆ, ਜਿਸ ਤੋਂ ਜ਼ਾਹਿਰ ਹੈ ਕਿ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਇਹ ਸਿਆਸੀ ਦਬਾਅ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਲਗਾਤਾਰ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.