ਲੁਧਿਆਣਾ: ਭਾਜਪਾ ਸਾਂਸਦ ਹੰਸ ਰਾਜ ਹੰਸ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਭਾਈਚਾਰਕ ਸਾਂਝ, ਆਪਸੀ ਏਕਤਾ ਅਤੇ ਸ਼ਾਂਤੀ ਦੀ ਅਰਦਾਸ ਕਰਨ ਲਈ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣਗੇ।
ਇਸ ਮੌਕੇ ਉਨ੍ਹਾਂ ਅਮਰੀਕੀ ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਜੋ ਲੱਚਰ ਗਾਇਕੀ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ, ਉਨ੍ਹਾਂ ਨੂੰ ਚੰਗੀ ਗਾਇਕੀ ਵੱਲ ਧਿਆਨ ਦੇਣਾ ਚਾਹੀਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਅੱਜ ਉਹ ਆਪਸੀ ਭਾਈਚਾਰਕ ਅਤੇ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ। ਉਧਰ ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਨੂੰ ਲੈ ਕੇ ਜਦੋਂ ਪੰਜਾਬੀਆਂ ਦੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਹੰਸ ਰਾਜ ਹੰਸ ਨੇ ਆਪਣਾ ਜਵਾਬ ਗੋਲ ਮੋਲ ਕਰਦਿਆਂ ਕਿਹਾ ਕਿ ਇਹ ਕਿਸੇ ਕਿਸੇ ਪ੍ਰਧਾਨ ਮੰਤਰੀ ਦੇ ਹਿੱਸੇ ਹੀ ਆਉਂਦਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਭਾਰਤ ਦੌਰੇ 'ਤੇ ਆਏ ਹੋਣ ਅਤੇ ਚਾਰੇ ਪਾਸੇ ਮੋਦੀ ਮੋਦੀ ਹੋਵੇ।
ਇਸ ਮੌਕੇ ਉਨ੍ਹਾਂ ਨੇ ਪੰਜਾਬੀ ਗਾਇਕਾਂ ਨੂੰ ਸੁਨੇਹਾ ਦਿੱਤਾ ਕਿ ਆਪਣੇ ਸੱਭਿਆਚਾਰ ਅਤੇ ਪੰਜਾਬੀ ਮਾਂ ਬੋਲੀ ਨਾਲ ਸਬੰਧਤ ਗਾਣਿਆਂ ਵੱਲ ਧਿਆਨ ਦੇਣ, ਤਾਂ ਜੋ ਉਹ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਵੀ ਦੇ ਸਕਣ।
ਇਹ ਵੀ ਪੜ੍ਹੋ: ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਦੀ ਪਟੀਸ਼ਨ ਉੱਤੇ 5 ਮਾਰਚ ਨੂੰ ਹੋਵੇਗੀ ਸੁਣਵਾਈ