ਲੁਧਿਆਣਾ: ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹੁਣ ਪੰਜਾਬ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ, ਅੰਮ੍ਰਿਤਪਾਲ ਸਿੰਘ ਵੱਲੋਂ ਲਗਾਤਾਰ ਖਾਲਿਸਤਾਨ ਦੀ ਗੱਲ ਕਰਨ ਅਤੇ ਭਗਤ ਸਿੰਘ ਨੂੰ ਮੱਤ ਨਾ ਹੋਣ ਦੇ ਦਿੱਤੇ ਬਿਆਨ ਤੋਂ ਬਾਅਦ ਭਾਜਪਾ ਨੇ ਇਸ ਦਾ ਵਿਰੋਧ ਕੀਤਾ ਹੈ, ਭਾਜਪਾ ਦੇ ਸੀਨੀਅਰ ਲੀਡਰ ਗੁਰਦੇਵ ਸ਼ਰਮਾ ਦੇਬੀ ਨੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਪੱਤਰ ਲਿਖਿਆ ਹੈ। ਜਿਸ ਵਿਚ ਉਹਨਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿਚ ਮੁੜ ਤੋਂ ਕਾਲੇ ਦੌਰ ਨੂੰ ਲਿਆਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਇਸ ਵਿਚ ਆਮ ਆਦਮੀ ਪਾਰਟੀ ਦੀ ਸ਼ਮੂਲੀਅਤ ਹੈ। BJP has opened a front against the heir Punjab chief Amritpal. BJP opens front against Waras Punjab chief.
ਸੀਨੀਅਰ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਾਈਚਾਰਕ ਸਾਂਝ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਚੱਲ ਰਹੀਆਂ ਹਨ, ਉਹਨਾਂ ਕਿਹਾ ਕਿ ਅਮ੍ਰਿਤ ਪਾਲ ਸਿੱਖੀ ਦੀ ਗੱਲ ਕਰਨ ਧਰਮ ਦਾ ਪ੍ਰਚਾਰ ਕਰਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸੁਨੇਹਾ ਦੇਣ ਅੰਮ੍ਰਿਤ ਸੰਚਾਰ ਕਰਵਾਉਣ ਪਰ ਖਾਲਿਸਤਾਨ ਦੀ ਜੋ ਉਹ ਮੰਗ ਕਰ ਰਹੇ ਨੇ ਅਤੇ ਖਾਲਿਸਤਾਨ ਦੇ ਨਾਅਰੇ ਲਗਵਾ ਰਹੇ ਹਨ, ਉਹ ਸਹੀ ਨਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਬਹੁਤ ਕੁਝ ਚੱਲ ਚੁੱਕਾ ਹੈ। ਉਹਨਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਨੇ ਭਗਤ ਸਿੰਘ ਲਈ ਜਿਨ੍ਹਾਂ ਸ਼ਬਦਾਂ ਦੀ ਵਰਤੋਂ ਕੀਤੀ ਹੈ ਉਹ ਮੰਦਭਾਗੀ ਹੈ, ਉਨ੍ਹਾਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੋਇਆ ਉਹਨਾਂ ਸ਼ਹੀਦਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਅਤੇ ਉਹਨਾਂ ਲਈ ਅਜਿਹੀ ਸ਼ਬਦਾਵਲੀ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਗਰਮ ਖਿਆਲੀਆਂ ਨੂੰ ਆਮ ਆਦਮੀ ਪਾਰਟੀ ਸਮਰਥਨ ਦੇ ਰਹੀ ਹੈ। ਬਾਹਰੋਂ ਆਮ ਆਦਮੀ ਪਾਰਟੀ ਨੂੰ ਪਹਿਲਾਂ ਵੀ ਫੰਡਿੰਗ ਹੋਈ ਸੀ ਅਤੇ ਹੁਣ ਫਿਰ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ।
ਇਹ ਵੀ ਪੜ੍ਹੋ: 1098 ਹੈਲਪਲਾਈਨ ਬੱਚਿਆਂ ਲਈ ਬਣੀ ਮਸੀਹਾ, ਇੰਝ ਕਰਦੀ ਹੈ ਬੱਚਿਆ ਦੀ ਮਦਦ