ਲੁਧਿਆਣਾ : ਲੁਧਿਆਣਾ ਦੇ ਡੇਲੋਂ ਵਿੱਚ ਦੋ ਪਰਿਵਾਰਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਦੌਰਾਨ ਗੋਲੀ ਚੱਲਣ ਦੀ ਖਬਰ ਵੀ ਸਾਹਮਣੇ ਆਈ ਹੈ। ਘਟਨਾ ਥਾਣਾ ਡੇਹਲੋਂ ਦੇ ਪਿੰਡ ਚੁਪਕੀ ਦੀ ਹੈ, ਜਿੱਥੇ ਦੇਰ ਰਾਤ ਖੇਤਾਂ ਨੂੰ ਪਾਣੀ ਲਾਉਣ ਨੂੰ ਲੈ ਕੇ ਹੋਈ ਝੜਪ ਦੌਰਾਨ ਕੁੱਲ 5 ਲੋਕ ਜ਼ਖਮੀ ਹੋ ਗਏ। ਇੱਕ ਪਾਸੇ ਜ਼ਖ਼ਮੀ ਹੋਏ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੇ ਨਾਲ ਲੱਗਦੇ ਰਿਸ਼ਤੇਦਾਰਾਂ ਦੇ ਖੇਤ ਹਨ। ਦੇਰ ਰਾਤ ਯੁਗਰਾਜ ਸਿੰਘ ਖੇਤਾਂ ਨੂੰ ਪਾਣੀ ਲਗਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਖੇਤਾਂ ਵੱਲ ਜਾਣਬੁੱਝ ਕੇ ਪਾਣੀ ਮੋੜ ਲਿਆ ਗਿਆ ਅਤੇ ਜਦੋਂ ਉਸ ਨੂੰ ਪਾਣੀ ਲਾਉਣ ਤੋਂ ਰੋਕਿਆ ਗਿਆ ਤਾਂ ਉਸ ਨੇ ਆਪਣੇ ਸਾਥੀ ਚਰਨਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੀ ਮਦਦ ਨਾਲ ਲੜਾਈ ਸ਼ੁਰੂ ਕਰ ਦਿੱਤੀ। ਇਹ ਦੇਖ ਕੇ ਯੁਗਰਾਜ ਸਿੰਘ ਨੇ ਪਿਸਤੌਲ ਨਾਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਦੋ ਗੋਲੀਆਂ ਕਰਨਜੋਤ ਦੇ ਪੱਟ ਵਿੱਚ ਲੱਗੀਆਂ। ਦੇਰ ਰਾਤ ਇਲਾਜ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਗੋਲੀ ਨੇੜੇ ਤੋਂ ਲੰਘੀ ਸੀ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ : ਨਿਰਮਲ ਸਿੰਘ ਮੁਤਾਬਿਕ ਉਸ ਦੇ ਹੱਥ ਵਿੱਚ ਗੋਲੀਆਂ ਦੇ ਨਿਸ਼ਾਨ ਹਨ। ਪਰਿਵਾਰਕ ਮੈਂਬਰ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਲੈ ਗਏ। ਲੋਕਾਂ ਨੇ ਗੋਲੀ ਚੱਲਣ ਦੀ ਸੂਚਨਾ ਥਾਣਾ ਡੇਹਲੋਂ ਦੀ ਪੁਲਿਸ ਨੂੰ ਦਿੱਤੀ। ਥਾਣਾ ਡੇਹਲੋਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਾਣੀ ਅੱਗੇ ਰੋਕ ਲਾਉਣ ਦੇ ਵਿਰੋਧ ਕਰਨ 'ਤੇ ਇਹ ਹਮਲਾ ਕੀਤਾ ਗਿਆ।
- Punjab Vidhan Sabha update: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ, ਪੰਜਾਬ ਸਬੰਧੀ ਮੁੱਦਿਆਂ 'ਤੇ ਲਿਆਂਦੇ ਜਾਣਗੇ ਮਤੇ
- Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਗੁਰਬਾਣੀ ਪ੍ਰਸਾਰਣ ਮੁਫ਼ਤ ਕਰਨ ਸਮੇਤ ਵੱਡੇ ਮੁੱਦਿਆਂ ਉੱਤੇ ਚਰਚਾ
- ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਐਕਟ-1925 'ਚ ਹੋਵੇਗੀ ਸੋਧ
ਦੋਵਾਂ ਧਿਰਾਂ ਦੇ ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਦਾਖਲ : ਉਧਰ ਦੂਜੇ ਪਾਸੇ ਯੁਗਰਾਜ ਸਿੰਘ ਨੇ ਕਰਨਜੋਤ ’ਤੇ ਇਲਜ਼ਾਮ ਲਾਇਆ ਕਿ ਉਹ ਆਪਣੇ ਖੇਤਾਂ ਨੂੰ ਪਾਣੀ ਲਾ ਰਿਹਾ ਸੀ, ਜਦੋਂ ਕਰਨਜੋਤ ਨੇ ਪਾਣੀ ਬੰਦ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਪਾਣੀ ਨੂੰ ਰੋਕਣ ਲਈ ਬੰਨ੍ਹ ਬਣਾਇਆ, ਜਿਸ ਕਾਰਨ ਝੜਪ ਹੋ ਗਈ। ਕਰਨਜੋਤ ਨੇ ਕੁਝ ਲੋਕਾਂ ਨੂੰ ਮੌਕੇ 'ਤੇ ਬੁਲਾ ਕੇ ਉਸ ਉਤੇ ਹਮਲਾ ਕਰ ਦਿੱਤਾ। ਯੁਗਰਾਜ ਮੁਤਾਬਕ ਚਰਨਜੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਵੀ ਇਨ੍ਹਾਂ ਨੇ ਹਮਲਾ ਕਰ ਕੇ ਜ਼ਖ਼ਮੀ ਕੀਤਾ ਹੈ। ਯੁਗਰਾਜ ਸਿੰਘ ਨੇ ਦੱਸਿਆ ਕਿ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ। ਦੋਵਾਂ ਧਿਰਾਂ ਦੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।