ਲੁਧਿਆਣਾ: ਸੂਬੇ ’ਚ ਅਪਰਾਧ ਦੀਆਂ ਵਾਰਦਾਤਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿੰਤਾ ਚ ਪਾਇਆ ਹੋਇਆ ਹੈ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਦੇ ਪਿੰਡ ਲੱਖਾਂ ਤੋਂ ਸਾਹਮਣੇ ਆਇਆ ਹੈ। ਪਿੰਡ ਲੱਖਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਬਜ਼ੁਰਗ ਜੋੜੇ ਦੀ ਲਾਸ਼ ਘਰੋਂ ਅੰਦਰ ਬਰਾਮਦ ਹੋਈਆਂ ਜਿਨ੍ਹਾਂ ਦਾ ਬੇਰਹਿਮੀ ਦੇ ਨਾਲ ਕਤਲ ਕੀਤਾ ਹੋਇਆ ਸੀ।
ਮਿਲੀ ਜਾਣਕਾਰੀ ਮੁਤਾਬਿਕ ਦਿਨ ਬੁੱਧਵਾਰ ਨੂੰ ਕਾਂਗਰਸ ਆਗੂ ਪੰਡਿਤ ਹਰੀਪਾਲ ਦੀ 75 ਸਾਲਾ ਪਤਨੀ ਦਾ ਘਰ ਅੰਦਰ ਕਿਸੇ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪਿੰਡ ’ਚ ਸਨਸਨੀ ਫੈਲ ਗਈ। ਮ੍ਰਿਤਕਾ ਦਾ ਪਤੀ ਵੀ ਲਾਪਤਾ ਸੀ ਜਿਸਦੀ ਲਾਸ਼ ਨੂੰ ਵੀ ਘਰੋ ਬਰਾਮਦ ਕੀਤਾ ਗਿਆ ਹੈ।
ਮ੍ਰਿਤਕਾ ਦੇ ਪਤੀ ਦੀ ਲਾਸ਼ ਵੀ ਘਰੋਂ ਬਰਾਮਦ
ਹੈਰਾਨੀ ਦੀ ਗੱਲ ਇਹ ਹੈ ਕਿ ਮ੍ਰਿਤਕ ਦਾ ਪਤੀ ਪੰਡਿਤ ਹਰੀਪਾਲ ਕੁਝ ਸਮੇਂ ਤੋਂ ਲਾਪਤਾ ਸੀ। ਜਿਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੋਈ ਸੀ। ਪੁਲਿਸ ਅਤੇ ਵਿਸ਼ੇਸ਼ ਜਾਂਚ ਟੀਮ ਨੇ ਹਰੀਪਾਲ ਦੇ ਭੇਦਭਰੇ ਹਲਾਤਾਂ ’ਚ ਲਾਪਤਾ ਹੋਣ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਹਰੀਪਾਲ ਦੀ ਲਾਸ਼ ਨੂੰ ਘਰ ਦੇ ਅੰਦਰ ਬਣੇ ਤੂੜੀ ਵਾਲੇ ਕਮਰੇ ਚੋਂ ਬਰਾਮਦ ਕਰ ਲਈ।
ਇਹ ਵੀ ਪੜੋ: 9 ਸਾਲਾਂ ਬੱਚੀ ਦੇ ਕਤਲ ਮਾਮਲੇ ’ਚ ਮਾਤਾ-ਪਿਤਾ ਕਾਬੂ
ਕਾਬਿਲੇਗੌਰ ਹੈ ਕਿ ਪੁਲਿਸ ਨੇ ਲਾਪਤਾ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।