ਲੁਧਿਆਣਾ: ਬੀਜ ਘੁਟਾਲੇ ਮਾਮਲੇ ਦੇ ਵਿੱਚ ਲੁਧਿਆਣਾ ਦੇ ਮਸ਼ਹੂਰ ਬੀਜ ਵਿਕਰੇਤਾ ਬਰਾੜ ਬੀਜ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਨੂੰ ਸੋਮਵਾਰ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ, ਪੁਲਿਸ ਵੱਲੋਂ ਹਰਵਿੰਦਰ ਸਿੰਘ ਦਾ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਪੁਲਿਸ ਨੂੰ ਅਦਾਲਤ ਵੱਲੋਂ ਉਸ ਦਾ ਦੋ ਦਿਨ ਦਾ ਹੀ ਰਿਮਾਂਡ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਲਲਿਤ ਮੋਹਨ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਬਰਾੜ ਬੀਜ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਦਾ ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਮਿਲਿਆ ਹੈ, ਹੁਣ ਮੁੜ ਤੋਂ ਬੁੱਧਵਾਰ ਨੂੰ ਬਰਾੜ ਬੀਜ ਸਟੋਰ ਦੇ ਮਾਲਕ ਦੀ ਪੇਸ਼ੀ ਹੋਵੇਗੀ।
ਇਹ ਵੀ ਪੜੋ: ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫ਼ਾਸ਼, ਲੁਧਿਆਣਾ ਤੋਂ ਨਿੱਜੀ ਫਰਮ ਦਾ ਮਾਲਕ ਕਾਬੂ, ਸਟੋਰ ਸੀਲ
ਦੱਸ ਦਈਏ ਕਿ ਬੀਤੇ ਦਿਨ ਹੀ ਉਸ ਦੀ ਗ੍ਰਿਫਤਾਰੀ ਲੁਧਿਆਣਾ ਪੁਲਿਸ ਵੱਲੋਂ ਕੀਤੀ ਗਈ ਸੀ ਅਤੇ ਥਾਣਾ ਡਵੀਜ਼ਨ ਨੰਬਰ 5 ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।