ਲੁਧਿਆਣਾ:ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨੂੰ ਲੈਕੇ ਐਮੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਅਕਾਲੀ ਦਲ ਤੇ ਬਸਪਾ ਵਿੱਚ ਉਨ੍ਹਾਂ ਦੇ ਖਿਲਾਫ਼ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਇਸਨੂੰ ਲੈਕੇ ਸ਼੍ਰੋਮਣੀ ਅਕਾਲੀ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਤੇ ਜੰਮਕੇ ਉਨ੍ਹਾਂ ਦੇ ਖਿਲਾਫ਼ ਨਾਅਰੇਬਾਜੀ ਕੀਤੀ।
ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਐਮੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਗੱਠਜੋੜ ਨੂੰ ਲੈਕੇ ਦਿੱਤੇ ਬਿਆਨ ਨੂੰ ਲੈਕੇ ਸੈਂਕੜੇ ਵਰਕਰਾਂ ਤੇ ਆਗੂਆਂ ਦੇ ਵੱਲੋਂ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਗਿਆ ਤੇ ਉਨ੍ਹਾਂ ਦੇ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ ਨੇ ਦੱਸਿਆ ਕੀ ਅੱਜ ਅਸੀਂ ਪੁਲਿਸ ਕਮਿਸ਼ਨਰ ਲੁਧਿਆਣਾ ਤੋਂ ਮੰਗ ਕਰਦੇ ਹਾਂ ਕੀ ਇਹੋ ਜਿਹੇ ਦਲਿਤ ਵਿਰੋਧੀ ਲੀਡਰ ਤੇ ਪਰਚਾ ਦਰਜ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਪੁਲਿਸ ਪ੍ਰਸ਼ਾਸਨ ਨੇ ਬਿੱਟੂ ‘ਤੇ ਪਰਚਾ ਨਹੀਂ ਕੀਤਾ ਤਾਂ ਉਨ੍ਹਾਂ ਦੇ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਦੌਰਾਨ ਬਸਪਾ ਆਗੂਆਂ ਨੇ ਕਿਹਾ ਕਿ ਅਕਾਲੀ ਤੇ ਬਸਪਾ ਦਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਪਣੀ ਸਰਕਾਰ ਬਣਾਵੇਗਾ ਤੇ ਕਾਂਗਰਸ ਨੂੰ ਬਾਹਰ ਦਾ ਰਸਤਾ ਦਿਖਾਵੇਗਾ।
ਇਹ ਵੀ ਪੜ੍ਹੋ:ਫ਼ਤਿਹ ਕਿੱਟ ਘੁਟਾਲਾ: ਅਕਾਲੀ ਬਸਪਾ ਪ੍ਰਦਰਸ਼ਨ, ਸੁਖਬੀਰ ਬਾਦਲ ਹਿਰਾਸਤ 'ਚ