ETV Bharat / state

ਬੁੱਢੇ ਦਰਿਆ ਦੇ ਪਾਣੀ ਦਾ ਵਧਿਆ ਵਹਾਅ, ਲੋਕਾਂ ਦੇ ਘਰਾਂ 'ਚ ਵੜਿਆ ਪਾਣੀ

author img

By

Published : Aug 19, 2019, 3:35 AM IST

ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਇੱਕ ਪਾਸੇ ਜਿੱਥੇ ਜਨ ਜੀਵਨ ਅਸਤ-ਵਿਅਸਤ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮਾਛੀਵਾੜੇ 'ਚ ਬੁੱਢੇ ਦਰਿਆ ਦੇ ਪਾਣੀ ਦਾ ਵਹਾਅ ਵੱਧ ਗਿਆ ਹੈ ਜਿਸ ਕਰਕੇ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਹੈ।

ਫ਼ੋਟੋ

ਲੁਧਿਆਣਾ: ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਜਨਜੀਵਨ ਅਸਤ-ਵਿਅਸਤ ਹੋਇਆ ਪਿਆ ਹੈ ਤੇ ਉੱਥੇ ਹੀ ਬੁੱਢੇ ਦਰਿਆ ਵਿੱਚ ਪਾਣੀ ਦਾ ਵਹਾਅ ਕਾਫ਼ੀ ਵੱਧ ਗਿਆ ਹੈ। ਇਸ ਦੇ ਚਲਦਿਆਂ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਤੇ ਨਾਲ ਹੀ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ ਹੈ।

ਵੀਡੀਓ

ਇਹ ਵੀ ਪੜ੍ਹੋ: ਹੜ੍ਹ ਪੀੜਤ ਲੋਕਾਂ ਲਈ ਪ੍ਰਸ਼ਾਸਨ ਨੇ ਹੈਲਪ ਲਾਈਨ ਨੰਬਰ ਜਾਰੀ ਕੀਤੇ

ਉੱਥੇ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੁੱਢੇ ਦਰਿਆ ਦਾ ਪਾਣੀ ਉਨ੍ਹਾਂ ਦੇ ਘਰਾਂ 'ਚ ਵੜ ਗਿਆ ਹੈ ਤੇ ਉਹ ਆਪਣੇ ਘਰ ਛੱਡ ਕੇ ਕਿਸੇ ਹੋਰ ਦੇ ਘਰ ਵਿੱਚ ਰਹਿਣ ਲਈ ਮਜਬੂਰ ਹੋ ਰਹੇ ਹਨ। ਇਸ ਦੇ ਨਾਲ ਹੀ ਫ਼ਸਲਾਂ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਪੂਰਾ ਇਲਾਕਾ ਪਾਣੀ ਦੀ ਲਪੇਟ 'ਚ ਆਉਣ ਦੀ ਸੰਭਾਵਨਾ ਹੈ।

Intro:ਪੈ ਰਹੀ ਭਾਰੀ ਬਾਰਿਸ਼ ਨੇ ਜਿੱਥੇ ਇੱਕ ਪਾਸੇ ਜਨ ਜੀਵਨ ਨੂੰ ਠੱਪ ਕੀਤਾ ਹੈ ਉਧਰ ਦੂਜੇ ਪਾਸੇ ਮਾਛੀਵਾੜਾ ਇਲਾਕੇ ਵਿੱਚ ਬੁੱਢੇ ਦਰਿਆ ਦਾ ਪਾਣੀ ਓਵਰ ਫਲੋਅ ਹੋਣ ਕਾਰਨ ਲੋਕਾਂ ਦੇ ਖੇਤਾਂ ਅਤੇ ਘਰਾਂ ਵਿਚ ਜਾ ਵੜਿਆ ਹੈ ।
ਫਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ ।Body:ਭਾਰੀ ਬਾਰਿਸ਼ ਨੇ ਜਿੱਥੇ ਜਨ ਜੀਵਨ ਨੂੰ ਬਰੇਕਾਂ ਲਾ ਦਿੱਤੀਆਂ ਹਨ ਉਧਰ ਬੁੱਢੇ ਦਰਿਆ ਵਿੱਚ ਪਾਣੀ ਦਾ ਬਹਾ ਵਧਣ ਕਾਰਨ ਪਾਣੀ ਜਿੱਥੇ ਇਕ ਪਾਸੇ ਫਸਲਾਂ ਨੂੰ ਖਰਾਬ ਕਰ ਰਿਹਾ ਹੈ। ਉਧਰ ਦੂਜੇ ਪਾਸੇ ਕਲੋਨੀਆਂ ਵਿੱਚ ਪਾਣੀ ਦਾਖਲ ਹੋ ਚੁੱਕਿਆ ਹੈ ।ਲੋਕੀ ਆਪਣੇ ਘਰ ਛੱਡ ਕੇ ਕਿਸੇ ਹੋਰ ਦੇ ਘਰ ਵਿੱਚ ਰਹਿਣ ਲਈ ਮਜਬੂਰ ਹੋ ਰਹੇ ਹਨ ।ਫਸਲਾਂ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਇੱਕ ਨਦੀ ਦੇ ਵਾਂਗ ਪਾਣੀ ਦਾ ਵਹਾਅ ਹੁੰਦਾ ਜਾ ਰਿਹਾ ਹੈ ।ਜੇਕਰ ਇਸੇ ਤਰ੍ਹਾਂ ਬਾਰਿਸ਼ ਹੁੰਦੀ ਰਹੀ ਤਾਂ ਮਾਛੀਵਾੜਾ ਇਲਾਕਾ ਪੂਰਨ ਤੌਰ ਤੇ ਪਾਣੀ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਬਣ ਚੁੱਕੀ ਹੈ ।Conclusion:ਸਰਕਾਰ ਦੁਆਰਾ ਹੜ੍ਹਾਂ ਨੂੰ ਨਜਿੱਠਣ ਲਈ ਕਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ।ਭਾਰੀ ਬਾਰਿਸ਼ ਨੇ ਸਰਕਾਰੀ ਪ੍ਰਬੰਧਾਂ ਦੀ ਪੂਰਨ ਤੌਰ ਤੇ ਪੋਲ ਖੋਲ੍ਹ ਦਿੱਤੀ ਹੈ ।ਮਾਛੀਵਾੜਾ ਇਲਾਕੇ ਵਿੱਚ ਬੁੱਢੇ ਦਰਿਆ ਦਾ ਪਾਣੀ ਦਾ ਬਹਾਅ ਏਨਾ ਵਧ ਚੁੱਕਿਆ ਹੈ ਕਿ ਲੋਕਾਂ ਦੇ ਘਰਾਂ ਦੇ ਅੰਦਰ ਦਾਖਲ ਹੋ ਚੁੱਕਿਆ ਹੈ ।
ETV Bharat Logo

Copyright © 2024 Ushodaya Enterprises Pvt. Ltd., All Rights Reserved.