ਫਿਰੋਜ਼ਪੁਰ : ਫਿਰੋਜ਼ਪੁਰ ਵਿੱਚ ਗੁੰਡਾਗਰਦੀ ਅਤੇ ਕੁੱਟਮਾਰ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ। ਇਹ ਹੋਰ ਇਹੋ ਜਿਹਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੇ ਸ਼ਾਤੀ ਨਗਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਲੜਕਿਆਂ ਉੱਤੇ ਹੰਗਮਾ ਅਤੇ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤ ਪਰਿਵਾਰ ਨੇ ਕਿਹਾ ਕਿ ਲੜਕਿਆਂ ਨੇ ਘਰ ਵਿੱਚ ਭੰਨਤੋੜ ਵੀ ਕੀਤੀ ਹੈ।
ਔਰਤਾਂ ਨਾਲ ਵੀ ਕੀਤੀ ਕੁੱਟਮਾਰ: ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਦਾਖਲ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਵਿਆਹ ਸੀ ਅਤੇ ਡੀਜੇ ਉੱਪਰ ਪਰਿਵਾਰ ਅਤੇ ਰਿਸ਼ਤੇਦਾਰ ਭੰਗੜਾ ਪਾ ਰਹੇ ਸਨ। ਉਸ ਵੇਲੇ ਅਚਾਨਕ ਉਥੇ ਗਲੀ ਵਿੱਚ ਰਹਿੰਦੇ ਏਐਸਆਈ ਬਲਵੀਰ ਸਿੰਘ ਦੇ ਲੜਕੇ ਆ ਗਏ ਅਤੇ ਡੀਜੇ ਬੰਦ ਕਰਨ ਲਈ ਕਹਿਣ ਲੱਗੇ। ਜਦੋਂ ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਤੱਕ ਡੀਜੇ ਬੰਦ ਕਰ ਦਿਆਂਗੇ ਤਾਂ ਉਨ੍ਹਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਡੀਜੇ ਦੀ ਭੰਨਤੋੜ ਵੀ ਕੀਤੀ ਗਈ ਹੈ। ਇਥੋਂ ਤੱਕ ਕਿ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਔਰਤਾਂ ਨਾਲ ਵੀ ਕੁੱਟਮਾਰ ਕਰਦਿਆਂ ਉਨ੍ਹਾਂ ਦੇ ਕੱਪੜੇ ਤੱਕ ਪਾੜੇ ਗਏ ਹਨ।
ਪੁਲਿਸ ਦੀ ਦਿੱਤੀ ਧਮਕੀ: ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਇਲਜ਼ਾਮ ਲਗਾਏ ਹਨ ਕਿ ਕੁੱਟਮਾਰ ਕਰਨ ਵਾਲਿਆਂ ਨੇ ਵਰਦੀ ਦੀ ਧੌਂਸ ਨੀ ਦਿੱਤੀ ਹੈ। ਇਸਦੇ ਨਾਲ ਹੀ ਧਮਕੀਆਂ ਵੀ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਦਾ ਪਿਤਾ ਪੁਲਿਸ ਵਿੱਚ ਹੈ। ਇਸ ਲਈ ਉਨ੍ਹਾਂ ਦਾ ਕੋਈ ਕੁੱਝ ਨਹੀਂ ਵਿਗਾੜ ਸਕਦਾ ਪੀੜਤ ਪਰਿਵਾਰ ਨੇ ਮੰਗ ਕੀਤੀ ਹੈ। ਕਿ ਕੁੱਟਮਾਰ ਕਰਨ ਅਤੇ ਭੰਨਤੋੜ ਕਰਨ ਵਾਲੇ ਲੋਕਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Kabaddi Cup of Sudhar: ਟੀਮਾਂ ਨਹੀਂ ਪਹੁੰਚੀਆਂ, ਇਸ ਲਈ ਰੱਦ ਹੋਇਆ ਸੁਧਾਰ ਦਾ ਕਬੱਡੀ ਕੱਪ, ਆਈਜੀ ਨੇ ਕੀਤੀ ਪੁਸ਼ਟੀ
ਦੂਸਰੇ ਪਾਸੇ ਇਸ ਮਾਮਲੇ ਨੂੰ ਲੈਕੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਏ ਐਸ ਆਈ ਜੰਗ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਪੀੜਤ ਪਰਿਵਾਰ ਇਸ ਬਾਰੇ ਜੋ ਵੀ ਬਿਆਨ ਦਰਜ ਕਰਾਏਗਾ, ਉਸਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।