ਲੁਧਿਆਣਾ : ਪੰਜਾਬ 'ਚ ਬੀਤੇ ਦਿਨੀਂ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਵੱਲੋਂ ਲੁਧਿਆਣਾ 'ਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਲੁਧਿਆਣਾ ਦੇ ਕੁਝ ਵਪਾਰੀਆਂ ਵੀ ਸ਼ਾਮਲ ਸਨ। ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੱਤਾ 'ਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਉਹ ਸਨਅੱਤਕਾਰਾਂ ਨੂੰ ਬਿਜਲੀ ਸਸਤੀਆਂ ਦਰਾਂ 'ਤੇ ਦੇਵੇਗੀ। ਪਰ ਲਗਾਤਾਰ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਬਿਜਲੀ ਦੀਆਂ ਦਰਾਂ ਹਰ ਸਾਲ ਵਧਾਈਆਂ ਜਾ ਰਹੀਆਂ ਹਨ। ਜਿਸ ਨਾਲ ਸਨਅੱਤਕਾਰਾਂ ਅਤੇ ਆਮ ਲੋਕਾਂ 'ਤੇ ਵਾਧੂ ਬੋਝ ਪੈ ਰਿਹਾ ਹੈ।
ਇਸ ਦੌਰਾਨ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।