ETV Bharat / state

ਸੂਬੇ ਵਿੱਚ MSMEs ਦੀ ਦਿਨੋਂ-ਦਿਨ ਵਿਗੜਦੀ ਹਾਲਤ ਨੂੰ ਲੈ ਕੇ ਕਾਰੋਬਾਰੀਆਂ ਨੇ ਜਤਾਈ ਚਿੰਤਾ, ਸਰਕਾਰ ਅੱਗੇ ਕੀਤੀ ਅਪੀਲ - Businessmen

ਸੂਬੇ ਵਿੱਚ ਐਮਐਸਐਮਈਜ਼ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜਿਸ ਨੂੰ ਸੁਧਾਰਨ ਲਈ ਅੱਜ ਲੁਧਿਆਣਾ ਵਿਖੇ ਭਾਰਤੀ ਉਦਯੋਗ ਅਤੇ ਵਪਾਰ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਐਮਐਸਐਮਈਜ਼ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Businessmen expressed concern about the deteriorating condition of MSMEs in the state
ਸੂਬੇ ਵਿੱਚ MSMEs ਦੀ ਦਿਨੋਂ-ਦਿਨ ਵਿਗੜਦੀ ਹਾਲਤ ਨੂੰ ਲੈ ਕੇ ਕਾਰੋਬਾਰੀਆਂ ਨੇ ਜਤਾਈ ਚਿੰਤਾ, ਸਰਕਾਰ ਨੂੰ ਦਖਲ ਦੇਣ ਦੀ ਅਪੀਲ
author img

By

Published : Apr 21, 2023, 5:28 PM IST

ਸੂਬੇ ਵਿੱਚ MSMEs ਦੀ ਦਿਨੋਂ-ਦਿਨ ਵਿਗੜਦੀ ਹਾਲਤ ਨੂੰ ਲੈ ਕੇ ਕਾਰੋਬਾਰੀਆਂ ਨੇ ਜਤਾਈ ਚਿੰਤਾ, ਸਰਕਾਰ ਨੂੰ ਦਖਲ ਦੇਣ ਦੀ ਅਪੀਲ

ਲੁਧਿਆਣਾ : ਪੰਜਾਬ ਵਿੱਚ (ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ) ਐਮਐਸਐਮਈਜ਼ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜਿਸ ਨੂੰ ਸੁਧਾਰਨ ਲਈ ਅੱਜ ਲੁਧਿਆਣਾ ਵਿਖੇ ਭਾਰਤੀ ਉਦਯੋਗ ਅਤੇ ਵਪਾਰ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਐਮਐਸਐਮਈਜ਼ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਬੀਰਮੀ ਜਿਨ੍ਹਾਂ ਨੂੰ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਲੁਧਿਆਣਾ ਤੋਂ ਵੱਖ-ਵੱਖ ਸੈਕਟਰਾਂ ਦੇ ਕਾਰੋਬਾਰੀਆਂ ਨੇ ਕੀਤੀ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਨੇ ਕਿਹਾ ਕਿ ਅੱਜ ਐਮ.ਐਸ.ਐਮ.ਈਜ਼ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਮਾੜੇ ਹਾਲਾਤ 'ਚੋਂ ਬਾਹਰ ਕੱਢਣ ਲਈ ਨਵੀਆਂ ਥਾਵਾਂ ਦੀ ਮੰਗ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਨਵੀਂ ਸਨਅਤ ਲਈ ਵਾਜ੍ਹਬ ਦਰਾਂ 'ਤੇ ਕਰਜ਼ੇ, ਇਸ ਤੋਂ ਇਲਾਵਾ ਸਿੰਗਲ ਵਿੰਡੋ ਮਨਜ਼ੂਰੀ, ਕਾਰੋਬਾਰ ਲਈ ਵਧੀਆ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਗਈ ਹੈ।

ਸਰਕਾਰ ਨੂੰ ਇੰਡਸਟ੍ਰੀ ਲਈ ਯੋਜਨਾ ਬਣਾਉਣ ਦੀ ਲੋੜ : ਇਸ ਮੌਕੇ ਮਲਕੀਤ ਸਿੰਘ ਬੀਰਮੀ, ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਸਿਲਾਈ ਮਸ਼ੀਨ ਐਸੋਸੀਏਸ਼ਨ ਦੇ ਪ੍ਰਧਾਨ ਜਗਬੀਰ ਸਿੰਘ ਸੋਖੀ ਅਤੇ ਵਿਸ਼ਵਕਰਮਾ ਇੰਡਸਟਰੀ ਦੇ ਪ੍ਰਧਾਨ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਸਰਕਾਰਾਂ ਨੂੰ ਮਿਲ ਕੇ ਇੰਡਸਟਰੀ ਲਈ ਅਜਿਹੀ ਯੋਜਨਾ ਬਣਾਉਣੀ ਚਾਹੀਦੀ ਹੈ ਤਾਂ ਜੋ ਮਰ ਰਹੀ ਇੰਡਸਟਰੀ ਨੂੰ ਮੁੜ ਵਿਕਸਤ ਕੀਤਾ ਜਾ ਸਕੇ। ਮੌਜੂਦਾ ਸਮੇਂ ਵਿੱਚ ਆਪਸ ਵਿੱਚ ਤਾਲਮੇਲ ਦੀ ਘਾਟ ਕਾਰਨ ਕੇਂਦਰ ਦੀਆਂ ਸਕੀਮਾਂ ਪੰਜਾਬ ਤੱਕ ਨਹੀਂ ਪਹੁੰਚ ਰਹੀਆਂ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਕਾਮਯਾਬ ਹੁੰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : Parkash Singh Badal : ਪ੍ਰਕਾਸ਼ ਸਿੰਘ ਬਾਦਲ ਦੀ ਮੁੜ ਵਿਗੜੀ ਸਿਹਤ, ਮੋਹਾਲੀ ਦੇ ਹਸਪਤਾਲ 'ਚ ਭਰਤੀ

ਸਾਡੇ ਤੋਂ 4 ਕਦਮ ਅੱਗੇ ਚੱਲ ਰਿਹਾ ਚੀਨ : ਕੱਚੇ ਮਾਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਨੂੰ ਲੈਕੇ ਵੀ ਕਾਰੋਬਾਰੀਆਂ ਨੇ ਚਿੰਤਾ ਜ਼ਾਹਰ ਕੀਤੀ। ਕਾਰੋਬਾਰੀਆਂ ਨੇ ਦੱਸਿਆ ਕਿ ਅਸੀਂ ਨਵੀਂ ਤਕਨੀਕ ਨਾਲ ਜੂਝ ਰਹੇ ਹਾਂ, ਚੀਨ ਸਾਡੇ ਤੋਂ ਚਾਰ ਕਦਮ ਅੱਗੇ ਚੱਲ ਰਿਹਾ ਹੈ ਅਤੇ ਇਸ ਨੂੰ ਹਰਾਉਣ ਲਈ ਸਾਡੇ ਕੋਲ ਨਾ ਤਾਂ ਵਿਜ਼ਨ ਹੈ ਅਤੇ ਨਾ ਹੀ ਤਕਨੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਦੇਸ਼ ਛੱਡ ਕੇ ਜਾ ਰਹੇ ਹਨ ਅਤੇ ਵਿਦੇਸ਼ਾਂ ਵਿਚ ਜਾਣ ਦੀ ਥਾਂ ਉਨ੍ਹਾ ਨੂੰ ਦੇਸ਼ ਵਿਚ ਹੀ ਰਹਿਣਾ ਚਾਹੀਦਾ ਹੈ, ਉਹ ਪੜ੍ਹੇ-ਲਿਖੇ ਹਨ, ਨਵੀਂ ਤਕਨੀਕ ਤੋਂ ਜਾਣੂ ਹਨ, ਉਨ੍ਹਾਂ ਦੀ ਮਦਦ ਨਾਲ ਉਦਯੋਗ ਨੂੰ ਹੋਰ ਉਚਾਈਆਂ 'ਤੇ ਲਿਜਾਣਾ ਚਾਹੀਦਾ ਹੈ, ਪਰ ਇਸ ਲਈ ਦੋਵੇਂ ਸਰਕਾਰਾਂ ਨੂੰ ਕੰਮ ਕਰਨਾ ਪਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.