ETV Bharat / state

ਮਿਕਸ ਲੈਂਡ ਇੰਡਸਟਰੀ ਨੂੰ ਲੈ ਕੇ ਚਿੰਤਾ ਵਿੱਚ ਕਾਰੋਬਾਰੀ, ਵਿਧਾਇਕ ਨੇ ਦਿਵਾਇਆ ਭਰੋਸਾ, ਕਿਹਾ-"5 ਸਾਲ ਲਈ ਐਕਸਟੈਨਸ਼ਨ ਦੇਣਾ ਮੇਰੀ ਜ਼ਿੰਮੇਵਾਰੀ" - ਐਮਐਲਏ ਕੁਲਵੰਤ ਸਿੱਧੂ

ਮਿਕਸ ਲੈਂਡ ਇੰਡਸਟਰੀ ਨੂੰ ਲੈ ਕੇ ਕਾਰੋਬਾਰੀ ਚਿੰਤਤ ਹਨ। ਸਤੰਬਰ ਵਿੱਚ ਐਕਸਟੈਂਸ਼ਨ ਖਤਮ ਹੋ ਜਾਵੇਗੀ, ਜਿਸ ਕਾਰਨ ਕਾਰੋਬਾਰੀਆਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਨੂੰ ਇਹ ਫੈਕਟਰੀਆਂ ਬੰਦ ਕਰਨੀਆਂ ਪੈਣਗੀਆਂ, ਜੋ ਘਰਾਂ ਵਿੱਚ ਚੱਲਦੀਆਂ ਹਨ। ਲਗਾਤਾਰ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

Businessmen worried about mix land industry, MLA Kulwant Singh sidhu assured
ਮਿਕਸ ਲੈਂਡ ਇੰਡਸਟਰੀ ਨੂੰ ਲੈ ਕੇ ਚਿੰਤਾ ਵਿੱਚ ਕਾਰੋਬਾਰੀ, ਵਿਧਾਇਕ ਨੇ ਦਿਵਾਇਆ ਭਰੋਸਾ, ਕਿਹਾ-"5 ਸਾਲ ਲਈ ਐਕਸਟੈਨਸ਼ਨ ਦੇਣਾ ਮੇਰੀ ਜ਼ਿੰਮੇਵਾਰੀ"
author img

By

Published : May 12, 2023, 3:48 PM IST

ਮਿਕਸ ਲੈਂਡ ਇੰਡਸਟਰੀ ਨੂੰ ਲੈ ਕੇ ਚਿੰਤਾ ਵਿੱਚ ਕਾਰੋਬਾਰੀ, ਵਿਧਾਇਕ ਨੇ ਦਿਵਾਇਆ ਭਰੋਸਾ, ਕਿਹਾ-"5 ਸਾਲ ਲਈ ਐਕਸਟੈਨਸ਼ਨ ਦੇਣਾ ਮੇਰੀ ਜ਼ਿੰਮੇਵਾਰੀ"

ਲੁਧਿਆਣਾ : ਲੁਧਿਆਣਾ ਵਿੱਚ 50,000 ਮਿਕਸ ਲੈਂਡ ਇੰਡਸਟਰੀ ਨੂੰ ਲੈ ਕੇ ਕਾਰੋਬਾਰੀ ਚਿੰਤਤ ਹਨ। ਸਤੰਬਰ ਵਿੱਚ ਐਕਸਟੈਂਸ਼ਨ ਖਤਮ ਹੋ ਜਾਵੇਗੀ, ਜਿਸ ਕਾਰਨ ਕਾਰੋਬਾਰੀਆਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਨੂੰ ਇਹ ਫੈਕਟਰੀਆਂ ਬੰਦ ਕਰਨੀਆਂ ਪੈਣਗੀਆਂ, ਜੋ ਘਰਾਂ ਵਿੱਚ ਚੱਲਦੀਆਂ ਹਨ। ਲਗਾਤਾਰ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ, ਪਰ ਕੁਲਵੰਤ ਸਿੱਧੂ , ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਨੇ ਇਸ ਸਭ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅਸੀਂ ਪਹਿਲਾਂ ਹੀ ਕਾਰੋਬਾਰੀਆਂ ਨੂੰ ਮਿਲ ਚੁੱਕੇ ਹਾਂ ਅਤੇ ਸਾਡੀ ਸਰਕਾਰ ਨੇ ਉਨ੍ਹਾਂ ਨੂੰ 5 ਸਾਲ ਲਈ ਲੈਂਡ ਯੂਜ਼ ਏਰੀਆ ਮਿਕਸ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਵਿੱਚ ਹੋਰ ਵਾਧਾ ਦੇਣ ਦਾ ਵਾਅਦਾ ਕੀਤਾ ਹੈ।

ਵਪਾਰੀਆਂ ਨੂੰ ਸਿਆਸਤਦਾਨਾਂ ਦੀ ਗੱਲ 'ਚ ਨਹੀਂ ਆਉਣਾ ਚਾਹੀਦਾ : ਉਨ੍ਹਾਂ ਕਿਹਾ ਕਿ ਅਜੇ ਵੀ ਕਾਫੀ ਸਮਾਂ ਬਾਕੀ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਗਰੰਟੀ ਦਿੱਤੀ ਕਿ ਉਨ੍ਹਾਂ ਨੂੰ 5 ਸਾਲ ਦਾ ਹੋਰ ਵਾਧਾ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਵਪਾਰੀ ਸਾਡੇ ਭਰਾ ਹਨ ਅਤੇ ਅਸੀਂ ਉਨ੍ਹਾਂ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਪਰ ਕੁਝ ਸਿਆਸੀ ਲੋਕ ਇਸ 'ਚ ਰਾਜਨੀਤੀ ਕਰ ਰਹੇ ਹਨ। ਇਸ ਮਾਮਲੇ ਨੂੰ ਲੈਕੇ ਐਮ ਐਲ ਏ ਕੁਲਵੰਤ ਸਿੱਧੂ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਪਾਰਟੀਆਂ ਨੂੰ ਲੋਕਾਂ ਨੇ ਨਕਾਰ ਦਿੱਤਾ, ਉਹ ਹੁਣ ਇਸ ਤਰ੍ਹਾਂ ਦੀ ਰਾਜਨੀਤੀ ਕਰਕੇ ਆਪਣੀ ਸਿਆਸਤ ਚਮਕਾ ਰਹੀਆਂ ਹਨ, ਲੋਕ ਉਨ੍ਹਾਂ ਦੇ ਕੰਮ ਨੂੰ ਸਮਝ ਲੈਣ, ਵਪਾਰੀਆਂ ਨੂੰ ਸਿਆਸਤਦਾਨਾਂ ਦੀ ਗੱਲ 'ਚ ਨਹੀਂ ਆਉਣਾ ਚਾਹੀਦਾ।

  1. Drug addiction: 5 STAR ਹੋਟਲਾਂ ਵਰਗੇ ਹੋਣਗੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰ ! ਵੱਡੇ ਬਦਲਾਅ ਦੀ ਤਿਆਰੀ 'ਚ ਸਰਕਾਰ- ਖਾਸ ਰਿਪੋਰਟ
  2. Gangwar in Hoshiarpur: ਹੁਸ਼ਿਆਰਪੁਰ ਵਿੱਚ 2 ਧਿਰਾਂ ਵਿਚਕਾਰ ਗੈਂਗਵਾਰ, 1 ਦੀ ਮੌਤ, 1 ਗੰਭੀਰ
  3. CBSE 12th Result 2023 : CBSE ਵੱਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ

ਛੋਟੀ ਇੰਡਸਟਰੀ ਲੁਧਿਆਣਾ ਦੀ ਰੀੜ ਦੀ ਹੱਡੀ : ਉਧਰ ਦੂਜੇ ਪਾਸੇ ਭਾਜਪਾ ਦੇ ਆਗੂ ਪ੍ਰਵੀਨ ਬਾਂਸਲ ਨੇ ਕਿਹਾ ਹੈ ਕਿ ਛੋਟੀ ਇੰਡਸਟਰੀ ਲੁਧਿਆਣਾ ਦੀ ਰੀੜ ਦੀ ਹੱਡੀ ਹੈ। ਇਸ ਕਰਕੇ ਇਸ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਵਾਅਦੇ ਤਾਂ ਵੱਡੇ ਕੀਤੇ ਸਨ ਪਰ ਹੁਣ ਉਹ ਪੂਰੇ ਨਹੀਂ ਹੋ ਰਹੇ। ਪ੍ਰਵੀਨ ਬਾਂਸਲ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਕਾਰੋਬਾਰੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਫੈਸਲਾ ਵੀ ਲੋਕਾਂ ਦੇ ਹਿੱਤ ਦੇ ਵਿੱਚ ਹੋਣਾ ਚਾਹੀਦਾ ਹੈ ਨਾ ਕਿ ਆਪਣਿਆਂ ਨੂੰ ਫਾਇਦਾ ਦੇਣ ਲਈ ਉਨ੍ਹਾਂ ਕਿਹਾ ਕਿ ਅੱਜ ਕਾਰੋਬਾਰੀ ਜੇਕਰ ਧਰਨਿਆਂ ਤੇ ਬੈਠੇ ਹੈ ਤਾਂ ਇਹ ਬਹੁਤ ਹੀ ਮੰਦਭਾਗੀ ਗੱਲ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.