ਲੁਧਿਆਣਾ: ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਲੁਧਿਆਣਾ ਸਿਵਲ ਸਰਜਨ ਦਫ਼ਤਰ ਤੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਚਲਾਈ ਗਈ ਵਿਸ਼ੇਸ਼ ਵਹਿਣ ਨੂੰ ਅੱਜ ਰਵਾਨਾ ਕੀਤਾ। ਇਸ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਵੀ ਮੌਜ਼ੂਦ ਰਹੇ। ਉਨ੍ਹਾਂ ਨੇ ਕਿਹਾ ਕਿ ਇਹ ਵਾਹਨ ਨਾਲ ਲੋਕ ਵੱਧ ਤੋਂ ਵੱਧ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਫਤਿਹ ਇਸ ਦੀ ਰਵਾਨਗੀ ਕੀਤੀ ਜਾ ਰਹੀ ਹੈ। ਸਿਰਫ ਕੋਰੋਨਾ ਹੀ ਨਹੀਂ ਸਗੋਂ ਇਸ ਵੈਨ ਰਾਹੀਂ ਹੋਰ ਵੀ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ।
ਕਿਸਾਨ ਅੰਦੋਲਨ ਦੀ ਕੀਤੀ ਸ਼ਲਾਘਾ
ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਿੱਥੇ ਇੱਕ ਪਾਸੇ ਸਿਹਤ ਮਹਿਕਮੇ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉੱਥੇ ਹੀ ਇਹ ਵੀ ਕਿਹਾ ਕਿ ਇਸ ਵਿੱਚ ਸਕਰੀਨ ਲਗਾਈ ਗਈ ਹੈ ਜਿਸ ਤੋਂ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣਗੇ। ਕਿਸਾਨ ਅੰਦੋਲਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਲੜ੍ਹਣ ਗਏ। ਉਨ੍ਹਾਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਰੁਕਾਵਟਾਂ ਵੀ ਰਸਤੇ ਵਿੱਚ ਆਈਆਂ ਪਰ ਉਨ੍ਹਾਂ ਨੇ ਉਹ ਪਾਰ ਕਰ ਲਈਆਂ।