ETV Bharat / state

ਕੈਬਿਨੇਟ ਮੰਤਰੀ ਬਾਜਵਾ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ - ਸਮਾਰਟ ਵਿਲੇਜ਼

ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਈ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫ਼ਰੰਸ ਉਦਘਾਟਨੀ ਸਮਾਰੋਹ ਵਿੱਚ ਹਿੱਸਾ ਲਿਆ।

ਕੈਬਿਨੇਟ ਮੰਤਰੀ ਬਾਜਵਾ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

author img

By

Published : Oct 17, 2020, 4:56 PM IST

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ 2800 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਸ਼ਨੀਵਾਰ ਨੂੰ ਮੁਹਿੰਮ ਦੀ ਸ਼ੁਰੂਆਤ ਦੌਰਾਨ ਉਦਘਾਟਨ ਕਰਨ ਲਈ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪੁੱਜੇ।

ਉਦਘਾਟਨ ਦੌਰਾਨ ਵੀਡੀਓ ਕਾਨਫ਼ਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਬਾਕੀ ਕੈਬਿਨੇਟ ਮੰਤਰੀ ਵੀ ਜੁੜੇ ਹੋਏ ਸਨ। ਇਸ ਦੌਰਾਨ ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਨੂੰ ਇਸ ਸਕੀਮ ਦੀ ਸ਼ੁਰੂਆਤ ਲਈ ਵਧਾਈ ਦਿੱਤੀ।

ਕੈਬਿਨੇਟ ਮੰਤਰੀ ਬਾਜਵਾ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਉਦਘਾਟਨ ਉਪਰੰਤ ਗੱਲਬਾਤ ਦੌਰਾਨ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਇਸ ਸਕੀਮ ਤਹਿਤ ਲਗਭਗ 2800 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜੋ ਪਿੰਡਾਂ ਦੇ ਵਿਕਾਸ ਲਈ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਕੇਂਦਰ ਦੀ ਸਕੀਮ ਤੋਂ ਵੱਖਰੀ ਹੈ ਕਿਉਂਕਿ ਪੰਜਾਬ ਭਰ ਦੇ ਪਿੰਡਾਂ ਵਿੱਚ ਕੰਮ ਚੱਲ ਰਹੇ ਹਨ।

ਕਿਸਾਨਾਂ ਵੱਲੋਂ ਘਿਰਾਓ ਕਰਨ ਸਬੰਧੀ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਹਿੰਸਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਜੋ ਟ੍ਰੇਨਾਂ ਪੰਜਾਬ ਵਿੱਚ ਹੋਰਨਾਂ ਸੂਬਿਆਂ ਤੋਂ ਨਹੀਂ ਆ ਰਹੀਆਂ, ਉਨ੍ਹਾਂ ਨੂੰ ਪੰਜਾਬ ਆਉਣ ਦਿੱਤਾ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.