ਲੁਧਿਆਣਾ: ਖੰਨਾ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉੱਪ ਚੇਅਰਪਰਸਨ ਦਾ ਤਾਜਪੋਸ਼ੀ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਹੁੰਚੇ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਲੋਕ ਸ਼ਹਿਰਾਂ ਵੱਲ ਨੂੰ ਨਾ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਖ਼ਾਸ ਕਰਕੇ ਦਿਹਾਤੀ ਖੇਤਰਾਂ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਪੁੱਛਣ 'ਤੇ ਬਾਜਵਾ ਨੇ ਵਿਰੋਧੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰਨਾਂ ਰਾਜਾਂ ਵਿੱਚ ਹੋ ਰਹੇ ਬਲਾਤਕਾਰ ਤਾਂ ਦਿਖਦੇ ਨਹੀਂ। ਹੋਰ ਬੋਲਦਿਆਂ ਉਨ੍ਹਾਂ ਕਿਹਾ ਵਿਰੋਧੀਆਂ ਦਾ ਕੰਮ ਤਾਂ ਬੋਲਣਾ ਹੀ ਹੁੰਦਾ ਹੈ, ਪੰਜਾਬ ਵਿੱਚ ਵਿਕਾਸ ਪੂਰੀ ਤਰ੍ਹਾਂ ਹੋ ਰਿਹਾ ਹੈ ।
ਇਹ ਵੀ ਪੜ੍ਹੋ: ਪਾਕਿ ਨੇ ਪੁੰਛ ਵਿੱਚ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਵੱਲੋਂ ਜਵਾਬੀ ਕਾਰਵਾਈ ਜਾਰੀ
ਉਨ੍ਹਾਂ ਨੇ ਬਲਾਕ ਸੰਮਤੀ ਖੰਨਾ ਨੂੰ ਦੱਸ ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਇਮਾਨਦਾਰੀ ਅਤੇ ਵਧੀਆ ਤਰੀਕੇ ਨਾਲ ਨੇਪਰੇ ਚਾੜਣ।