ਲੁਧਿਆਣਾ: ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਪ੍ਰਧਾਨ ਰਮਨ ਸੁਬਰਾਮਨੀਅਮ ਵੱਲੋਂ ਸਨਿੱਚਰਵਾਰ ਨੂੰ ਆਪਣਾ ਕਾਰਜਭਾਰ ਸੰਭਾਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਪੱਤਰਕਾਰਾਂ ਨਾਲ ਰੂ-ਬ-ਰੂ ਹੋਏ ਪਰ ਐਸਜੀਪੀਸੀ ਵੱਲੋਂ ਦਿੱਤੇ ਸੱਦੇ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਕੁੱਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਮੌਕੇ ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਰਹੇ।
ਇਸ ਮੌਕੇ ਐਸਵਾਈਐਲ, ਕਰਤਾਰਪੁਰ ਲਾਂਘੇ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਐਸਜੀਪੀਸੀ ਵੱਲੋਂ ਦਿੱਤੇ ਸੱਦੇ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਵੱਲੋਂ ਹਦਾਇਤਾਂ ਦਿੱਤੀਆਂ ਕਿ 10 ਦਿਨਾਂ ਦੇ ਅੰਦਰ ਸ਼ਹਿਰ ਵਿੱਚ ਜਿੱਥੇ ਵੀ ਸੀਵਰੇਜ ਵਾਟਰ ਲਾਗਿੰਗ ਦੀ ਸਮੱਸਿਆ ਹੈ, ਉਸ ਨੂੰ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ: ਸੜਕ 'ਤੇ ਨਮਾਜ਼ ਪੜ੍ਹਨ ਨੂੰ ਲੈ ਕੇ ਸਿਆਸਤ ਸ਼ੁਰੂ
ਬ੍ਰਹਮ ਮਹਿੰਦਰਾ ਨੇ ਕਿਸੇ ਵੀ ਕੇਂਦਰੀ ਮੁੱਦੇ 'ਤੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹਾਲਾਂਕਿ ਸਥਾਨਕ ਸਰਕਾਰਾਂ ਦੇ ਮੁੱਦੇ 'ਤੇ ਉਨ੍ਹਾਂ ਨੇ ਇਹ ਜ਼ਰੂਰ ਕਿਹਾ ਕਿ ਸ਼ਹਿਰਾਂ ਨੂੰ ਦਰੁਸਤ ਕਰਨ ਲਈ ਉਨ੍ਹਾਂ ਵੱਲੋਂ ਅਫ਼ਸਰਾਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਖ਼ਾਸ ਪੇਸ਼ਕਸ਼: 'ਕਾਲੇ ਪਾਣੀ ਤੋਂ ਆਜ਼ਾਦੀ'