ਲੁਧਿਆਣਾ: ਓਮ ਜੈ ਜਗਦੀਸ਼ ਹਰੇ ਆਰਤੀ ਲਿਖਣ ਵਾਲੇ ਸ਼ਰਧਾ ਰਾਮ ਫਿਲੌਰੀ ਦੇ ਸਬੰਧ 'ਚ ਲੁਧਿਆਣਾ ਦੇ ਬੀ.ਆਰ.ਐਸ.ਨਗਰ ਸਥਿਤ ਮੰਦਿਰ 'ਚ ਕਰਵਾਏ ਗਏ ਧਾਰਮਿਕ ਸਮਾਗਮ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਰਧਾ ਰਾਮ ਫਿਲੋਰੀ ਜੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼ਰਧਾ ਰਾਮ ਫਿਲੋਰੀ ਜੀ ਨੇ ਆਰਤੀ ਦੇ ਨਾਲ ਪੂਰੀ ਦੁਨੀਆ ਦੇ ਵਿੱਚ ਇਹ ਸੁਨੇਹਾ ਦਿੱਤਾ ਹੈ ਕਿ ਰੱਬ ਇੱਕੋ ਹੀ ਹੈ, ਭਾਵੇਂ ਉਸਨੂੰ ਮੰਨਣ ਵਾਲੇ ਜਰੂਰ ਵੱਖ-ਵੱਖ ਹਨ। ਉਹਨਾਂ ਕਿਹਾ ਕਿ ਅੱਜ ਲੁਧਿਆਣਾ ਦੇ ਵਿੱਚ ਉਹਨਾਂ ਦੇ ਸਬੰਧੀ ਸਮਾਗਮ ਕਰਵਾਈ ਗਏ ਹਨ ਇਸੇ ਕਰਕੇ ਉਹਨਾਂ ਨੂੰ ਵੀ ਇੱਥੇ ਆਉਣ ਦਾ ਮੌਕਾ ਮਿਲਿਆ।
ਕਿਸਾਨਾਂ ਨੂੰ ਨਹੀਂ ਲਗਾਉਣੇ ਚਾਹੀਦੇ ਧਰਨੇ: ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਕੰਮ ਨਹੀਂ ਕਰ ਰਹੀ। ਕਿਸਾਨਾਂ ਦਾ ਪੱਖ ਲੈਂਦਿਆਂ ਉਨ੍ਹਾਂ ਕਿਹਾ ਕਿ ਅਸੀਂ ਪਨੀਰੀ ਨੂੰ ਲੈ ਕੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਸਾਡੇ ਵੱਲੋਂ ਮੁਆਵਜ਼ਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ। ਉੱਥੇ ਹੀ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਸਬੰਧੀ ਦਿੱਤੇ ਗਏ ਬਿਆਨ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਬਹੁਤ ਜਾਗਰੂਕ ਹੋ ਚੁੱਕੇ ਹਨ ਅਤੇ ਹੁਣ ਉਹ ਪਰਾਲੀ ਨਹੀਂ ਸਾੜ ਰਹੇ।
- Kotkapura Firing Case: ਹਾਈਕੋਰਟ ਨੇ ਕਿਹਾ- SIT ਪਹਿਲਾਂ ਹੀ ਆਪਣੀ ਜਾਂਚ ਕਰ ਚੁੱਕੀ ਪੂਰੀ, ਹੁਣ ਪਟੀਸ਼ਨਰਾਂ ਦੀ ਹਿਰਾਸ਼ਤ 'ਚ ਪੁੱਛਗਿੱਛ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
- Akali Leader Arrested: ਫਗਵਾੜਾ 'ਚ ਅਕਾਲੀ ਲੀਡਰ ਜਰਨੈਲ ਸਿੰਘ ਵਾਹਿਦ ਵਿਜੀਲੈਂਸ ਵਲੋਂ ਗ੍ਰਿਫ਼ਤਾਰ, ਪਤਨੀ ਤੇ ਪੁੱਤ ਨੂੰ ਵੀ ਹਿਰਾਸਤ 'ਚ ਲਿਆ, ਕਿਸਾਨਾਂ ਨਾਲ ਧੋਖਾਧੜੀ ਦਾ ਇਲਜ਼ਾਮ
- Manpreet Badal Plot Scam Case: ਮਨਪ੍ਰੀਤ ਬਾਦਲ ਦੇ ਵਿਵਾਦਤ ਪਲਾਟ ਖਰੀਦ ਮਾਮਲੇ ਵਿੱਚ ਬੋਲੀ ਲਾਉਣ ਵਾਲੇ ਤਿੰਨੋਂ ਵਿਅਕਤੀਆਂ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
ਕੋਈ ਸਬੂਤ ਤਾਂ ਜ਼ਰੂਰ ਹੋਣਗੇ: ਇਸੇ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਆਖਿਆ ਕਿ ਇਸ ਵਿੱਚ ਕੋਈ ਰਾਜਨੀਤੀ ਨਹੀਂ ਹੈ। ਪੁਲਿਸ ਕੋਲ ਜ਼ਰੂਰ ਕੋਈ ਨਾ ਕੋਈ ਸਬੂਤ ਹੋਣਗੇ ਤਾਂ ਹੀ ਗ੍ਰਿਫ਼ਤਾਰੀ ਹੋਈ ਹੈ। ਜੇਕਰ ਕਾਨੂੰਨ ਨੂੰ ਦੀ ਕੋਈ ਉਲੰਘਣਾ ਉਨ੍ਹਾਂ ਕੀਤੀ ਤਾਂ ਹੀ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।