ਲੁਧਿਆਣਾ: ਅੰਤਰਾਸ਼ਟਰੀ ਰਾਜ ਪੱਧਰੀ ਬਜ਼ੁਰਗ ਦਿਵਸ (nternational State Level Elderly Day) ਉੱਤੇ ਮੁੱਖ ਮਹਿਮਾਨ ਵਜੋਂ ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚਣ ਉੱਤੇ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਬਜੁਰਗਾਂ ਨੂੰ ਸਨਮਾਨ ਦੇਣਾ ਚਾਹੀਦਾ ਹੈ ਅਤੇ ਬਜ਼ੁਰਗਾਂ ਦੇ ਲਈ ਖਾਸ ਤੌਰ ਉੱਤੇ ਪੰਜਾਬ ਸਰਕਾਰ ਹੈਲਪਲਾਈਨ ਨੰਬਰ ਵੀ ਜਾਰੀ ਕਰ ਰਹੀ ਹੈ।
ਉਥੇ ਹੀ ਕੇਂਦਰ ਸਰਕਾਰ ਵੱਲੋਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜੇਕਰ ਇਸ ਮੁੱਦੇ ਨੂੰ ਲੈਕੇ ਕੋਸ਼ਿਸ਼ਾਂ ਕੀਤੀਆਂ ਗਈਆਂ ਹੁੰਦੀਆਂ ਤਾਂ ਅੱਜ ਪਰਾਲੀ ਪ੍ਰਦੂਸ਼ਣ (Straw pollution) ਦਾ ਸਵਾਲ ਹੀ ਪੈਦਾ ਨਹੀਂ ਹੋਇਆ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੇ ਮੁੱਦੇ ਨੂੰ ਲੈਕੇ ਗੰਭੀਰ ਹੈ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਦੇ ਮਸਲੇ ਨੂੰ ਹੱਲ ਕਰ ਦਿੱਤਾ ਜਾਵੇਗਾ।
ਉਥੇ ਹੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ (Minister Fauja Singh Sarari) ਉਪਰ ਕਾਰਵਾਈ ਨੂੰ ਲੈ ਕੇ ਸਵਾਲ ਪੁੱਛਣ ਉੱਤੇ ਉਨ੍ਹਾਂ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਇਸ ਮਾਮਲੇ ਉੱਚ ਪੱਧਰੀ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਜੇਕਰ ਕੋਈ ਵੀ ਮੰਤਰੀ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਡੀਆਂ ਵਿੱਚ ਕਿਸਾਨ ਲਿਆ ਰਹੇ ਫਸਲ