ਲੁਧਿਆਣਾ: ਖੰਨਾ ਦੇ ਦੋਰਾਹਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਬੂਟਾ ਸਿੰਘ ਦੀ ਤਾਜਪੋਸ਼ੀ ਸਮਾਗਮ ਵਿੱਚ ਸੂਬੇ ਦੇ ਟਰਾਂਸਪੋਰਟ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੰਤਰੀ ਭੁੱਲਰ ਨੇ ਭਾਰਤ ਕੈਨੇਡਾ ਵਿਵਾਦ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 'ਤੇ ਨਿਸ਼ਾਨਾ ਸਾਧਿਆ। ਭੁੱਲਰ ਨੇ ਕਿਹਾ ਜਿਵੇਂ ਚੋਣਾਂ ਦੌਰਾਨ ਗੁਜਰਾਤ ਵਿੱਚ ਦੰਗੇ ਕਰਵਾ ਕੇ ਚੋਣਾਂ ਜਿੱਤੀਆਂ ਜਾਂਦੀਆਂ ਹਨ। ਦੂਜੇ ਸੂਬਿਆਂ ਵਿੱਚ ਵੀ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਦੰਗੇ ਕਰਵਾਏ, ਇਸੇ ਤਰ੍ਹਾਂ ਇਹ ਮੁੱਦਾ ਵੀ ਉਠਾਇਆ ਗਿਆ। ਨਰਿੰਦਰ ਮੋਦੀ ਦੰਗੇ ਭੜਕਾਉਣ ਦੇ ਮਾਸਟਰਮਾਈਂਡ ਹਨ ਪਰ ਦੋਵਾਂ ਦੇਸ਼ਾਂ ਵਿਚਾਲੇ ਇਹ ਵਿਵਾਦ ਹੱਲ ਹੋਣਾ ਚਾਹੀਦਾ ਹੈ, ਕਿਉਂਕਿ ਕੈਨੇਡਾ ਵਿੱਚ ਜ਼ਿਆਦਾਤਰ ਲੋਕ ਪੰਜਾਬੀ ਹਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੈਨੇਡਾ ਅਤੇ ਪੰਜਾਬ ਵਿੱਚ ਬੈਠੇ ਪੰਜਾਬੀਆਂ ਦਾ ਜ਼ਿਆਦਾ ਨੁਕਸਾਨ ਹੋ ਰਿਹਾ ਹੈ।
ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਰਾਜਪਾਲ: ਕਰਜ਼ੇ ਨੂੰ ਲੈ ਕੇ ਪੰਜਾਬ ਦੀ 'ਆਪ' ਸਰਕਾਰ 'ਤੇ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ 'ਚ ਮੰਤਰੀ ਭੁੱਲਰ ਨੇ ਕਿਹਾ ਕਿ ਰਾਜਪਾਲ ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਬਦਨਾਮ ਕੀਤਾ ਜਾ ਰਿਹਾ ਹੈ। ਗ੍ਰਾਂਟਾਂ ਰੋਕ ਦਿੱਤੀਆਂ ਗਈਆਂ ਹਨ। ਕੁੱਲ ਮਿਲਾ ਕੇ ਲੋਕਾਂ ਵਿੱਚ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਰਾਘਵ ਚੱਢਾ ਦੇ ਵਿਆਹ 'ਤੇ ਵਿਰੋਧੀਆਂ ਨੂੰ ਕਰਾਰਾ ਜਵਾਬ: ਸੰਸਦ ਮੈਂਬਰ ਰਾਘਵ ਚੱਢਾ (Member of Parliament Raghav Chadha) ਅਤੇ ਪਰਨੀਤੀ ਚੋਪੜਾ ਦੇ ਵਿਆਹ ਨੂੰ ਲੈ ਕੇ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਜਵਾਬ ਦਿੱਤਾ ਗਿਆ। ਭੁੱਲਰ ਨੇ ਕਿਹਾ ਕਿ ਫਰਕ ਇਹ ਹੈ ਕਿ ਪਹਿਲਾਂ ਵਾਲੇ ਮੰਤਰੀਆਂ ਦੇ ਭੋਗ ਪੈਂਦੇ ਸੀ, ਉਨ੍ਹਾਂ ਦੀ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਜਵਾਨ ਹਨ। ਜੇਕਰ ਉਹ ਉਮਰ ਮੁਤਾਬਕ ਵਿਆਹ ਕਰਵਾ ਰਹੇ ਹਨ ਤਾਂ ਕੀ ਮਾੜਾ ਹੈ। ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ। ਜਿਸ ਕਾਰਨ ਨਿੱਜੀ ਜ਼ਿੰਦਗੀ 'ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।
- Interpol Red Corner Notice: 13 ਸਾਲ ਪਹਿਲਾਂ ਫਰਾਰ ਹੋਏ ਖਾਲਿਸਤਾਨੀ ਕਰਣਵੀਰ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ, ਕਤਲ ਮਗਰੋਂ ਪਾਕਿਸਤਾਨ 'ਚ ਲਈ ਪਨਾਹ
- 31st Northern Zonal Council meeting: ਮੰਗਲਵਾਰ ਨੂੰ ਅੰਮ੍ਰਿਤਸਰ 'ਚ ਹੋਵੇਗੀ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ, ਜਿਸ ਦੀ ਕਰਨਗੇ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
- MP BJP Candidates 2nd List: ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ, 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ, 3 ਕੇਂਦਰੀ ਮੰਤਰੀਆਂ ਨੂੰ ਮਿਲੀਆਂ ਟਿਕਟਾਂ
ਇਸਦੇ ਨਾਲ ਹੀ ਚੇਅਰਮੈਨ ਨੂੰ ਕੁਰਸੀ 'ਤੇ ਬਿਠਾਉਂਦਿਆਂ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਯੋਗ ਅਤੇ ਮਿਹਨਤੀ ਵਰਕਰਾਂ ਨੂੰ ਅਹਿਮ ਅਹੁਦੇ ਦਿੱਤੇ ਹਨ। ਦੂਜੀਆਂ ਪਾਰਟੀਆਂ ਵਾਂਗ ਚੇਅਰਮੈਨੀ ਦੀ ਬੋਲੀ ਨਹੀਂ ਲਾਈ। ਇਸ ਨਾਲ ਵਰਕਰਾਂ ਦਾ ਮਨੋਬਲ ਵਧਿਆ। ਦੋਰਾਹਾ ਦੀ ਅਨਾਜ ਮੰਡੀ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੇ ਮੁੱਦੇ 'ਤੇ ਮੰਤਰੀ ਨੇ ਕਿਹਾ ਕਿ ਜੇਕਰ ਸ਼ਹਿਰਵਾਸੀ ਅਤੇ ਕਿਸਾਨ ਚਾਹੁਣ ਤਾਂ ਇਸ ਮੰਡੀ ਨੂੰ ਯਕੀਨੀ ਤੌਰ 'ਤੇ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇਗਾ। ਪੰਚਾਇਤੀ ਜ਼ਮੀਨਾਂ 'ਤੇ ਕੀਤੇ ਗਏ ਕਬਜ਼ਿਆਂ ਨੂੰ ਲੈ ਕੇ ਇਕ ਵਾਰ ਫਿਰ ਚਿਤਾਵਨੀ ਦਿੱਤੀ ਗਈ ਕਿ ਕਬਜ਼ੇ ਕਰਨ ਵਾਲੇ ਇਹ ਜ਼ਮੀਨਾਂ ਆਪ ਹੀ ਛੱਡਣ ਤਾਂ ਬਿਹਤਰ ਹੋਵੇਗਾ। ਨਹੀਂ ਤਾਂ ਵਿਭਾਗ ਸਖ਼ਤ ਕਾਰਵਾਈ ਕਰੇਗਾ। ਲੁਧਿਆਣਾ ਬਲਾਕ-2 ਵਿੱਚ ਕਰੋੜਾਂ ਰੁਪਏ ਦੀ ਐਫ.ਡੀ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ।