ਲੁਧਿਆਣਾ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੈਲੰਡਰ ਲੋਕ ਸਮਰਪਿਤ ਕੀਤਾ ਗਿਆ। ਲੁਧਿਆਣਾ ਦੇ ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਣੇ ਕਈ ਅਹਿਮ ਸ਼ਖ਼ਸੀਅਤਾਂ ਵੱਲੋਂ ਇਸ ਨੂੰ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਰਦਾਰਾ ਸਿੰਘ ਜੌਹਲ, ਉੱਘੇ ਲੇਖਕ ਸੁਰਜੀਤ ਪਾਤਰ ਅਤੇ ਐਸਡੀਐਮ ਲੁਧਿਆਣਾ ਸਣੇ ਹੋਰ ਵੀ ਕਈ ਸ਼ਖ਼ਸੀਅਤਾਂ ਪੁੱਜੀਆਂ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਪਰਾਲਾ ਐਡਵੋਕੇਟ ਸੰਧੂ ਵੱਲੋਂ ਕੀਤਾ ਗਿਆ ਹੈ ਜੋ ਅਕਸਰ ਸਮਾਜ ਸੇਵੀ ਕੰਮ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਡਾਕੂਮੈਂਟਰੀ ਵੀ ਉਨ੍ਹਾਂ ਵੱਲੋਂ ਬਣਾਈ ਗਈ ਹੈ ਜੋ ਕਿ ਜਲਦ ਹੀ ਪੰਜਾਬ ਸਰਕਾਰ ਵੱਲੋਂ ਸੰਗਤਾਂ ਨੂੰ ਸਮਰਪਿਤ ਕੀਤੀ ਜਾਵੇਗੀ।
ਇਸਤੋਂ ਪਹਿਲਾਂ ਅੱਜ ਉਨ੍ਹਾਂ ਨੇ ਇਹ ਇੱਕ ਕੈਲੰਡਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਗਿਆ ਹੈ। ਇਸ ਵਿੱਚ ਉਨ੍ਹਾਂ ਨਾਲ ਸਬੰਧਿਤ ਗੁਰਦੁਆਰਾ ਸਾਹਿਬਾਨਾਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਮੌਕੇ ਇਹ ਸ਼ੁਭ ਕਾਰਜ ਨੂੰ ਸਿਰੇ ਚੜ੍ਹਾਉਣ 'ਤੇ ਉਹ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈ ਅਰਦਾਸ ਕਰਦਾ ਹਾਂ ਕਿ ਉਹ ਅਜਿਹੇ ਕੰਮ ਸਿੱਖ ਸੰਗਤ ਲਈ ਅਤੇ ਸਮੁੱਚੀ ਲੋਕਾਈ ਲਈ ਕਰਦੇ ਰਹਿਣ।