ਲੋਕ ਇਨਸਾਫ਼ ਪਾਰਟੀ ਤੇ ਪੰਜਾਬ ਏਕਤਾ ਪਾਰਟੀ ਦੇ ਆਗੂਆਂ ਵਲੋਂ ਲੁਧਿਆਣਾ 'ਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਇਨਸਾਫ਼ ਦੀ ਲੜਾਈ ਲਈ ਸਾਂਝੇ ਤੌਰ ਤੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਆਗੂਆਂ ਵਲੋਂ ਸਰਕਾਰ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਸ ਦੌਰਾਨ ਕੈਂਡਲ ਮਾਰਚ 'ਚ ਮੌਜੂਦ ਮਹਿਲਾ ਵਰਕਰਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਤੇ ਪੁਲਿਸ ਛੇਤੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਪਹੁੰਚਾਏ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਤੇ ਜਗਰਾਉਂ ਦੀ ਹੱਦ 'ਤੇ ਪੈਂਦੇ ਇੱਕ ਖ਼ਾਲੀ ਪਲਾਟ ਵਿੱਚ 9-10 ਨੌਜਵਾਨਾਂ ਨੇ ਇੱਕ ਲੜਕੀ ਨੂੰ ਅਗ਼ਵਾ ਕਰਕੇ ਕਈ ਘੰਟਿਆਂ ਤੱਕ ਸਮੂਹਿਕ ਜਬਰ-ਜਨਾਹ ਕੀਤਾ ਸੀ।