ਲੁਧਿਆਣਾ: ਦਿੱਲੀ ਦੀ ਨਿਜ਼ਾਮੂਦੀਨ ਦੀ ਤਬਲੀਗੀ ਜਮਾਤ 'ਚ ਕੋਰੋਨਾ ਵਾਇਰਸ ਦੇ ਕਈ ਸ਼ੱਕੀ ਮਰੀਜ਼ ਮਿਲਣ ਦੀਆਂ ਲਗਾਤਾਰ ਮੀਡੀਆ 'ਚ ਚੱਲ ਰਹੀਆਂ ਖਬਰਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸੰਦੀਪ ਸੰਧੂ ਨੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਇੱਕ ਜ਼ਰੂਰੀ ਸੁਨੇਹਾ ਭੇਜਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੂੰ ਇਹ ਖ਼ਬਰ ਮਿਲੀ ਹੈ ਕਿ ਦਿੱਲੀ ਦੀ ਤਬਲੀਗੀ ਜਮਾਤ 'ਚੋ ਕੁਝ ਸ਼ੱਕੀ ਲੁਧਿਆਣਾ ਵੀ ਆਏ ਹਨ, ਇਸ ਕਰਕੇ ਉਨ੍ਹਾਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਹਦਾਇਤਾਂ ਵੀ ਦਿੱਤੀਆਂ ਹਨ ਅਤੇ ਨਾਲ ਹੀ ਪੁਲਿਸ ਪ੍ਰਸ਼ਾਸਨ ਅਤੇ ਲੁਧਿਆਣਾ ਵਾਸੀਆਂ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਸੰਦੀਪ ਸੰਧੂ ਨੇ ਕਿਹਾ ਹੈ ਕਿ ਹੁਣ ਪੰਜਾਬ ਪੂਰੀ ਤਰ੍ਹਾਂ ਨਾਲ 14 ਅ੍ਰਪੈਲ ਤੱਕ ਬੰਦ ਹੀ ਰਹੇਗਾ ਕਿਉਂਕਿ ਸਰਕਾਰ ਕੋਲ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਾਪਤ ਮਾਤਰਾ ਦੇ ਵਿੱਚ ਰਾਸ਼ਨ ਮੌਜੂਦ ਹੈ ਤੇ ਨਾਲ ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਆਉਂਦਾ ਹੈ ਤਾਂ ਉਸ ਨੂੰ ਰੈਫਰ ਕਰਨ ਦੇ ਨਾਲ ਉਸ ਮਰੀਜ਼ ਦੀ ਜਾਣਕਾਰੀ ਪੁਲਿਸ ਨੂੰ ਵੀ ਦਿੱਤੀ ਜਾਵੇ ਅਤੇ ਪੁਲਿਸ ਵੱਲੋਂ ਉਸ ਦੀ ਸ਼ਨਾਖਤ ਕਰਕੇ ਪੂਰੀ ਤਰ੍ਹਾਂ ਜਾਣਕਾਰੀ ਹਾਸਲ ਕੀਤੀ ਜਾਵੇ।
ਇਹ ਵੀ ਪੜੋ: ਕੈਪਟਨ ਨੇ ਵੀਡੀਓ ਕਾਲ ਕਰ ਫਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਦਾ ਵਧਾਇਆ ਹੌਂਸਲਾ
ਇਸ ਮੌਕੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਸੰਦੀਪ ਸੰਧੂ ਦੇ ਸੁਨੇਹੇ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਵਾਉਣਗੇ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।