ਲੁਧਿਆਣਾ: ਮੁੰਡੀਆਂ ਕਲਾਂ ਚੌਕੀ 'ਚ ਇੱਕ ਮਹਿਲਾ ਨਾਲ ਚੌਂਕੀ ਦੇ ਹੌਲਦਾਰ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੇ ਦੱਸਿਆ ਕਿ ਪਹਿਲਾਂ ਤਾਂ ਕੁੱਟ-ਮਾਰ ਕਰਕੇ ਉਸਦੇ ਕੱਪੜੇ ਪਾੜੇ ਗਏ ਅਤੇ ਫਿਰ ਉਸਦੀ ਵੀਡੀਓ ਬਣਾਈ ਗਈ। ਪੀੜਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਹੀ ਚੌਂਕੀ ਵਿੱਚ ਬੰਦ ਕਰ ਦਿੱਤਾ ਗਿਆ। ਹੌਲਦਾਰ ਨੇ ਪੀੜਤਾ ਨਾਲ ਜ਼ਬਰਦਸਤੀ ਵੀ ਕੀਤੀ।
ਵੀਡੀਓ ਬਣਾਉਣ ਵਾਲਿਆਂ ਨੂੰ ਐਫਆਈਆਰ ਵਿੱਚ ਕੀਤਾ ਨਾਮਜ਼ਦ
ਕਾਫੀ ਜੱਦੋ ਜਹਿਦ ਤੋਂ ਬਾਅਦ ਮਾਮਲਾ ਸੀਨੀਅਰ ਅਫਸਰਾਂ ਦੇ ਧਿਆਨ 'ਚ ਆਓਣ ਮਗਰੋਂ ਹੌਲਦਾਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਿਨ੍ਹਾਂ ਲੋਕਾਂ ਨੇ ਵੀਡੀਓ ਬਣਾਈ ਉਨ੍ਹਾਂ ਨੂੰ ਵੀ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਹੌਲਦਾਰ ਨੇ ਆਪਣੇ ਬਚਾਅ ਲਈ ਮਹਿਲਾ ਨੂੰ ਧਮਕਾਇਆ
ਜਾਣਕਾਰੀ ਮੁਤਾਬਕ ਉਕਤ ਹੋਲਦਾਰ ਨੇ ਆਪਣੇ ਬਚਾਅ ਲਈ ਮਹਿਲਾ ਨੂੰ ਡਰਾ ਧਮਕਾ ਕੇ ਉਸਤੋਂ ਖਾਲੀ ਕਾਗਜ਼ਾਂ 'ਤੇ ਦਸਤਖ਼ਤ ਵੀ ਕਰਵਾ ਲਏ। ਕਾਫੀ ਭੱਜ ਦੌੜ ਕਾਰਨ ਤੋਂ ਬਾਅਦ ਮਾਮਲਾ ਸੀਨੀਅਰ ਅਫਸਰਾਂ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਪੀੜਤ ਮਹਿਲਾ ਦੇ ਬਿਆਨ ਦਰਜ ਕਰ ਮਪਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਏਡੀਸੀਪੀ ਰੁਪਿੰਦਰ ਕੌਰ ਸਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।