ETV Bharat / state

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਇਕੱਠ ਕਰਨਾ ਪਿਆ ਮਹਿੰਗਾ, ਲੁਧਿਆਣਾ ਪੁਲਿਸ ਨੇ ਦਰਜ ਕੀਤਾ ਮਾਮਲਾ - ਕੋਰੋਨਾ ਵਾਇਰਸ

ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਨਵੀਂ ਪਾਰਟੀ ਐਲਾਨਣ ਲਈ ਇਕੱਠ ਕੀਤਾ ਗਿਆ ਜਿਸ ਦੌਰਾਨ ਕੋਰੋਨਾ ਸਬੰਧੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸੇ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਫ਼ੋਟੋ।
ਫ਼ੋਟੋ।
author img

By

Published : Jul 9, 2020, 12:52 PM IST

ਲੁਧਿਆਣਾ: ਪੰਜਾਬ ਦੇ ਵਿੱਚ ਜਿੱਥੇ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ ਉੱਥੇ ਹੀ ਪੰਜਾਬ ਦੀ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਪੰਜਾਬ ਦੀ ਸਿਆਸਤ ਉੱਤੇ ਕੋਰੋਨਾ ਦਾ ਕੋਈ ਬਹੁਤਾ ਅਸਰ ਵਿਖਾਈ ਨਹੀਂ ਦੇ ਰਿਹਾ ਜਿਸ ਦੀ ਤਾਜ਼ਾ ਉਦਾਹਰਣ ਬੀਤੇ ਦਿਨੀਂ ਲੁਧਿਆਣਾ ਵਿੱਚ ਵੇਖਣ ਨੂੰ ਮਿਲੀ ਹੈ।

ਵੇਖੋ ਵੀਡੀਓ

ਦਰਅਸਲ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਟਕਸਾਲੀ ਅਕਾਲੀ ਦਲ ਆਗੂਆਂ ਵੱਲੋਂ ਨਵੀਂ ਪਾਰਟੀ ਐਲਾਨਣ ਲਈ ਇਕੱਠ ਕੀਤਾ ਗਿਆ ਜਿਸ ਦੌਰਾਨ ਕੋਰੋਨਾ ਸਬੰਧੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸੇ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ 188 ਅਤੇ 269 ਦੇ ਤਹਿਤ ਸਮਾਗਮ ਕਰਵਾਉਣ ਵਾਲੇ ਅਤੇ ਕਰਨ ਵਾਲਿਆਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਐਫਆਈਆਰ ਵਿੱਚ ਕਿਸੇ ਵਿਅਕਤੀ ਵਿਸ਼ੇਸ਼ ਦਾ ਨਾਂ ਨਹੀਂ ਲਿਖਿਆ ਗਿਆ ਪਰ ਪਾਰਟੀ ਲੀਡਰਾਂ, ਵਰਕਰਾਂ ਅਤੇ ਪ੍ਰਬੰਧਕਾਂ ਉੱਤੇ ਇਹ ਧਾਰਾਵਾਂ ਲਾਈਆਂ ਗਈਆਂ ਹਨ।

ਉੱਧਰ ਸਮਾਗਮ ਦੇ ਦੌਰਾਨ ਪੱਤਰਕਾਰਾਂ ਵੱਲੋਂ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਜਦੋਂ ਇਕੱਠ ਕਰਨ ਅਤੇ ਨਿਯਮਾਂ ਨੂੰ ਛਿੱਕੇ ਟੰਗਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਕੋਈ ਵੀ ਆ ਸਕਦਾ ਹੈ ਇਸ ਵਿੱਚ ਕੋਈ ਕੁੱਝ ਨਹੀਂ ਕਰ ਸਕਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.