ਲੁਧਿਆਣਾ: ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਰਾਮ ਸਿੰਘ ਜੀ ਦਾ 205ਵਾਂ ਜਨਮ ਦਿਹਾੜਾ ਅੱਜ ਭੈਣੀ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸੂਬਾ ਪੱਧਰੀ ਸਮਾਗਮ ਗੁਰਦੁਆਰਾ ਭੈਣੀ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਭਾਰਤ ਭੂਸ਼ਨ ਆਸ਼ੂ ਨੇ ਸਤਿਗੁਰੂ ਰਾਮ ਸਿੰਘ ਦੇ ਜੀਵਨ ਬਾਰੇ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਨੇ ਹਮੇਸ਼ਾ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੇ ਖਿਲਾਫ਼ ਲੜਾਈ ਲੜੀ ਸੀ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਅਤੇ ਸਮਾਜ ਦੀ ਸੌੜੀ ਸੋਚ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ।
ਉਨ੍ਹਾਂ ਨੇ ਕਿਹਾ ਕਿ ਨਾਮਧਾਰੀ ਸਮਾਜ ਦਾ ਜੋ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਰਿਹਾ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਸਮੁੱਚੇ ਸਮਾਜ ਨੂੰ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕਰਦੇ ਹਨ, ਕਿਉਂਕਿ ਸਤਿਗੁਰੂ ਰਾਮ ਸਿੰਘ ਨੇ ਹਮੇਸ਼ਾ ਹੀ ਸਮਾਜ ਨੂੰ ਉੱਚਾ ਚੁੱਕਣ ਦੀ ਔਰਤਾਂ ਦਾ ਮਾਨ ਸਨਮਾਨ ਕਰਨ ਦਾ ਉਪਦੇਸ਼ ਦਿੱਤਾ ਸੀ।
ਇਹ ਵੀ ਪੜ੍ਹੋ: ਦਸ਼ਮ ਪਾਤਸ਼ਾਹ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ