ETV Bharat / state

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਨਹੀਂ ਦੇ ਰਹੀ ਜ਼ਮੀਨਾਂ ਦਾ ਸਹੀ ਮੁੱਲ: ਸ਼ਰਨਜੀਤ ਢਿੱਲੋਂ - ਵਿਧਾਇਕ ਸ਼ਰਨਜੀਤ ਢਿੱਲੋਂ

ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕਈ ਕਿਸਾਨਾਂ ਦੀ ਜ਼ਮੀਨ ਹਾਈਵੇਅ ‘ਚ ਆਉਣ ਕਰਕੇ ਉਨ੍ਹਾਂ ਨੂੰ ਅਕਵਾਇਰ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ (Farmers) ਨੂੰ ਜ਼ਮੀਨ ਦਾ ਵਾਜਿਬ ਮੁੱਲ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਿੱਚ ਆ ਕੇ ਅੱਜ ਇਨ੍ਹਾਂ ਕਿਸਾਨਾਂ (Farmers) ਵੱਲੋਂ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਢਿੱਲੋਂ ਦੀ ਅਗਵਾਈ ਵਿੱਚ ਮਾਲ ਅਫ਼ਸਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਨਹੀਂ ਦੇ ਰਹੀ ਜ਼ਮੀਨਾਂ ਦਾ ਸਹੀ ਮੁੱਲ: ਸ਼ਰਨਜੀਤ ਢਿੱਲੋਂ
ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਨਹੀਂ ਦੇ ਰਹੀ ਜ਼ਮੀਨਾਂ ਦਾ ਸਹੀ ਮੁੱਲ: ਸ਼ਰਨਜੀਤ ਢਿੱਲੋਂ
author img

By

Published : Jun 29, 2021, 7:29 PM IST

ਲੁਧਿਆਣਾ: ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕਈ ਕਿਸਾਨਾਂ ਦੀ ਜ਼ਮੀਨ ਹਾਈਵੇਅ ‘ਚ ਆਉਣ ਕਰਕੇ ਉਨ੍ਹਾਂ ਨੂੰ ਅਕਵਾਇਰ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਜ਼ਮੀਨ ਦਾ ਵਾਜਿਬ ਮੁੱਲ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਿੱਚ ਆ ਕੇ ਅੱਜ ਇਨ੍ਹਾਂ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਢਿੱਲੋਂ ਦੀ ਅਗਵਾਈ ਵਿੱਚ ਮਾਲ ਅਫ਼ਸਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਨਹੀਂ ਦੇ ਰਹੀ ਜ਼ਮੀਨਾਂ ਦਾ ਸਹੀ ਮੁੱਲ: ਸ਼ਰਨਜੀਤ ਢਿੱਲੋਂ

ਇਸ ਮੌਕੇ ਕਿਸਾਨਾਂ ਨੇ ਕਿਹਾ, ਕਿ ਜੇ ਕਿਸਾਨਾਂ ਨੂੰ ਜ਼ਮੀਨਾਂ ਦਾ ਸਹੀ ਮੁੱਲ ਨਾ ਦਿੱਤਾ ਗਿਆ, ਤਾਂ ਉਹ ਆਪਣੀ ਜ਼ਮੀਨਾਂ ਨਹੀਂ ਦੇਣਗੇ। ਇਸ ਦੌਰਾਨ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਢਿੱਲੋਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸਾਧੇ

ਸ਼ਰਨਜੀਤ ਢਿੱਲੋਂ ਨੇ ਕਿਹਾ, ਕਿ ਵਿਕਾਸ ਦੇ ਨਾਂ ‘ਤੇ ਸੜਕਾਂ ਤਾਂ ਬਣਾਈਆਂ ਜਾ ਰਹੀਆਂ ਹਨ, ਪਰ ਭੋਲੇ ਭਾਲੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਉਨ੍ਹਾਂ ਨੂੰ ਵਾਜਬ ਮੁੱਲ ਨਹੀਂ ਦਿੱਤਾ ਜਾ ਰਿਹਾ। ਜਿਸ ਕਰਕੇ ਕਿਸਾਨਾਂ ਕੇਂਦਰ ਤੇ ਪੰਜਾਬ ਸਰਕਾਰ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ, ਪੰਜਾਬ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਜਾਨਾਂ ਦੇਣ ਲਈ ਵੀ ਤਿਆਰ ਹੈ ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਫੇਰੀ ‘ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨੇ ਸਾਧੇ, ਕਿਹਾ ਕੇਜਰੀਵਾਲ ਨੇ ਅੱਜ ਪੰਜਾਬ ਵਿੱਚ ਆ ਕੇ ਜੋ ਵਾਅਦੇ ਕੀਤੇ ਹਨ, ਪਹਿਲਾਂ ਉਨ੍ਹਾਂ ਨੂੰ ਦਿੱਲੀ ਵਿੱਚ ਲਾਗੂ ਕਰੇ।

ਇਹ ਵੀ ਪੜ੍ਹੋ:ਮਾਈਨਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮਨਪ੍ਰੀਤ ਬਾਦਲ ਦੇ ਦਫ਼ਤਰ ਦਾ ਕੀਤਾ ਘਿਰਾਓ

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.