ਲੁਧਿਆਣਾ: ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਹੋਈ ਜਿਸ ਨੂੰ ਲੈ ਕੇ ਸਿਵਲ ਹਸਪਤਾਲ ਵਿੱਚ ਕਤਾਰਾਂ ਲੱਗਣ ਕਰਕੇ ਅਤੇ ਸਰਵਰ ਡਾਊਨ ਹੋਣ ਕਰਕੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਲੁਧਿਆਣਾ ਦੇ ਸਿਵਲ ਸਰਜਨ ਨੇ ਕਿਹਾ ਹੈ ਕਿ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਦੀ ਵਧ ਰਹੀ ਤਦਾਦ ਦੇ ਮੱਦੇਨਜ਼ਰ ਨਿੱਜੀ ਕੇਂਦਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਆਈਐਮਏ ਨਾਲ ਗੱਲਬਾਤ ਚੱਲ ਰਹੀ ਹੈ ਡਾਕਟਰਾਂ ਦੇ ਨਾਲ ਉਨ੍ਹਾਂ ਦੀ ਬੈਠਕ ਹੈ ਜਿਸ ਤੋਂ ਬਾਅਦ ਸ਼ਰਤਾਂ ਪੂਰੀਆਂ ਕਰਨ ਵਾਲੇ ਨਿੱਜੀ ਹਸਪਤਾਲਾਂ ਵਿੱਚ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਉਹ ਵੀ ਪੜੋ: ਲੁਟੇਰਿਆਂ ਨੇ ਮੋਬਾਈਲ ਖੋਹਣ ਦੀ ਕੋਸ਼ਿਸ਼ 'ਚ ਦਾਤਰ ਨਾਲ ਕੀਤਾ ਵਾਰ, ਇੱਕ ਦੀ ਮੌਤ
ਸਿਵਲ ਸਰਜਨ ਲੁਧਿਆਣਾ ਨੇ ਕਿਹਾ ਕਿ ਫ਼ਿਲਹਾਲ ਲੁਧਿਆਣਾ ਦੇ 17 ਕੇਂਦਰਾਂ ਦੇ ਵਿਚ ਟੀਕਾਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਜਿਸ ਵਿੱਚ ਸਰਕਾਰੀ ਅਤੇ ਨਿਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਹਸਪਤਾਲ ਅੰਦਰ ਆ ਕੇ ਅਤੇ ਆਪਣੇ ਘਰ ਬੈਠੇ ਮੋਬਾਇਲ ਰਾਹੀਂ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਸਿਵਲ ਸਰਜਨ ਨੇ ਕਿਹਾ ਕਿ ਫਰੰਟ ਲਾਈਨ ਵਰਕਰ ਜੋ ਬੀਤੇ ਪੜਾਅ ਤਹਿਤ ਰਹਿ ਗਏ ਸਨ ਉਹ ਵੀ ਇਸ ਪ੍ਰਕਿਰਿਆ ਦੇ ਦੌਰਾਨ ਟੀਕਾਕਰਨ ਮੋਬਾਇਲ ਤੋਂ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਲਗਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਲੋਕ 45 ਸਾਲ ਤੋਂ ਲੈ ਕੇ 59 ਸਾਲ ਤਕ ਗੰਭੀਰ ਬਿਮਾਰੀ ਤੋਂ ਗ੍ਰਸਤ ਨੇ ਉਹ ਆਪਣੇ ਮੈਡੀਕਲ ਸਰਟੀਫਿਕੇਟ ਨਾਲ ਰਜਿਸਟ੍ਰੇਸ਼ਨ ਕਰਵਾ ਕੇ ਇੰਜੈਕਸ਼ਨ ਸਿਵਲ ਹਸਪਤਾਲ ਤੋਂ ਮੁਫ਼ਤ ਲਗਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਚੰਗਾ ਉਪਰਾਲਾ ਹੈ ਇਸ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣਾ ਚਾਹੀਦਾ ਹੈ।