ਲੁਧਿਆਣਾ: ਰਾਏਕੋਟ ਦੇ ਪਿੰਡ ਗੋਬਿੰਦਗੜ੍ਹ ਵਿਖੇ ਕਰੀਬ ਇੱਕ ਮਹੀਨਾ ਪਹਿਲਾਂ ਪੁਲਿਸ ਮੁਲਾਜ਼ਮਾਂ ਅਤੇ ਪਰਿਵਾਰਕ ਮੈਂਬਰਾਂ 'ਚ ਹੋਈ ਝੜਪ ਸਬੰਧੀ ਕਿਸਾਨ ਯੂਨੀਅਨ (Farmers Union) ਵੱਲੋਂ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਸਮੇਤ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ਪੈਂਦੀ ਪੁਲਿਸ ਚੌਕੀ ਜਲਾਲਦੀਵਾਲ ਦਾ ਘਿਰਾਓ ਕੀਤਾ। ਜਦੋਂ ਥਾਣੇ ਦਾ ਘਿਰਾਓ ਕਰਨ ਉਤੇ ਕੋਈ ਸੁਣਵਾਈ ਨਾ ਹੋਈ ਤਾਂ ਲੁਧਿਆਣਾ-ਬਠਿੰਡਾ ਹਾਈਵੇ (Highway) ਉਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।
ਕਿਸਾਨ ਆਗੂ ਜੁਗਰਾਜ ਸਿੰਘ ਹਰਦਾਸਪੁਰਾ ਨੇ ਮੰਗ ਕੀਤੀ ਹੈ ਕਿ ਪੁਲਿਸ ਵੱਲੋਂ ਨਜਾਇਜ਼ ਪਰਚਿਆਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਹੈ ਕਿ ਮੁਲਾਜ਼ਮ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਦਿਨ ਦਿਨੋਂ ਵਧੀਕੀਆਂ ਵੱਧਦੀਆਂ ਜਾ ਰਹੀਆ ਹਨ।ਕਿਸਾਨ ਆਗੂ ਦਾ ਕਹਿਣਾ ਹੈ ਕਿ ਪਰਿਵਾਰ ਉਤੇ ਕੀਤੇ ਪਰਚਿਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਪੁੱਜੇ ਡੀਐੱਸਪੀ ਗੁਰਬਚਨ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਜਾਂਚ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।ਜਿਸ ਦੇ ਅਧਾਰ 'ਤੇ ਨਿਰਦੋਸ਼ ਵਿਅਕਤੀਆਂ ਨੂੰ ਛੱਡ ਦਿੱਤਾ ਜਾਵੇਗਾ ਅਤੇ ਜਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।