ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੀ ਦਿੱਤੀ ਕਾਲ ਦਾ ਰਲਵਾਂ ਮਿਲਵਾਂ ਅਸਰ ਦਿਖਾਈ ਦਿੱਤਾ। ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ ਮਾਰਗ ਤੇ ਪੱਕਾ ਜਾਮ ਲਗਾ ਕੇ ਆਵਾਜਾਈ ਨੂੰ ਠੱਪ ਕੀਤਾ ਗਿਆ ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਜਾਰੀ ਰੱਖਣ ਲਈ ਕਿਹਾ ਗਿਆ। ਕਿਸਾਨ ਸਵੇਰੇ 6 ਵਜੇ ਹੀ ਸੜਕਾਂ 'ਤੇ ਆ ਕੇ ਬੈਠ ਗਏ ਸਨ ।
ਈਟੀਵੀ ਭਾਰਤ ਦੀ ਟੀਮ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮਰੀਜ਼ ਜਾਂ ਫਿਰ ਐਮਰਜੈਂਸੀ ਸੇਵਾਵਾਂ ਹੈ ਜਾਂ ਫਿਰ ਸਰਕਾਰੀ ਮੁਲਾਜ਼ਮ ਹੈ ਸਿਰਫ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚਾਰ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੀ ਹੀ ਗੱਲ ਨਹੀਂ ਮੰਨ ਰਹੀ ਪਰ ਕਾਰਪੋਰੇਟ ਘਰਾਣਿਆਂ ਦੀ ਗੱਲ ਜ਼ਰੂਰ ਮੰਨਦੀ ਹੈ ਤੇ ਉਨ੍ਹਾਂ ਨੂੰ ਫਾਇਦਾ ਪਹੁੰਚਾ ਰਹੀ ਹੈ।
ਉੱਧਰ ਮਹਿਲਾਵਾਂ ਵੀ ਭਾਰਤ ਬੰਦ ਵਿਚ ਸ਼ਾਮਲ ਹੋਈਆਂ। ਮਹਿਲਾਵਾਂ ਨੇ ਕਿਹਾ ਕਿ ਸਰਕਾਰ ਨੂੰ ਹੁਣ ਝੁਕਣਾ ਹੀ ਪਵੇਗਾ ਕਿਉਂਕਿ ਇਹ ਹੁਣ ਕਿਸਾਨ ਨਹੀਂ ਸਗੋਂ ਜਨ ਅੰਦੋਲਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਰ ਕੁਰਬਾਨੀ ਕਰਨ ਨੂੰ ਤਿਆਰ ਹਨ।