ਲੁਧਿਆਣਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਏ ਗਏ ਲੌਕਡਾਊਨ ਵਿੱਚ ਹੁਣ ਢਿੱਲ ਦੇ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਦੇ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ, ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਲਗਾਤਾਰ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਤਹਿਤ ਹੁਣ ਤੱਕ ਲੁਧਿਆਣਾ ਵਾਸੀਆਂ ਦੇ 50 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਜਾ ਚੁੱਕੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮਾਸਕ ਨਾ ਪਾਉਣ ਵਾਲੇ ਦਾ 500 ਰੁਪਏ ਦਾ ਚਲਾਨ ਜਦੋਂ ਕਿ ਗੱਡੀ ਵਿੱਚ 3 ਤੋਂ ਵੱਧ ਸਵਾਰੀਆਂ ਬੈਠਣ ਵਾਲਿਆਂ ਦੇ ਚਲਾਨ ਅਤੇ 2 ਪਹੀਆ ਵਾਹਨ 'ਤੇ 2 ਤੋਂ ਵੱਧ ਹੁਣ ਸਵਾਰੀਆਂ ਬਿਠਾਉਣ ਵਾਲਿਆਂ ਦੇ ਵੀ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਕਾਫੀ ਹੈਰਾਨੀ ਹੋ ਰਹੀ ਹੈ ਅਤੇ ਅਫਸੋਸ ਵੀ ਹੋ ਰਿਹਾ ਹੈ ਕਿ ਲੋਕ ਹਾਲੇ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ।
ਇਹ ਵੀ ਪੜ੍ਹੋ: ਕੋਵਿਡ-19 : ਪੰਜਾਬ 'ਚ 34 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2376
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਜਿਸ ਦੇ ਨਾਲ ਉਹ ਕੋਰੋਨਾ ਵਰਗੀ ਮਹਾਂਮਾਰੀ ਤੋਂ ਬਚ ਸਕਣਗੇ।