ਲੁਧਿਆਣਾ : ਲੁਧਿਆਣਾ ਦੇ ਵਪਾਰ ਮੰਡਲ ਨੇ ਪੰਜਾਬ ਸਰਕਾਰ ਦੇ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਵਪਾਰ ਮੰਡਲ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਅਲਟੀਮੇਟਮ ਦਿੱਤਾ ਹੈ।
ਕਿਹਾ ਕਿ ਜੇਕਰ ਉਨ੍ਹਾਂ ਨੂੰ ਐਤਵਾਰ ਨੂੰ ਦੁਕਾਨਾਂ ਖੋਲ੍ਹਣ ਦੀ ਰਿਆਇਤ ਅਤੇ ਦੁਕਾਨਾਂ ਖੋਲ੍ਹਣ ਦਾ ਸਮਾਂ ਛੇ ਵਜੇ ਤੋਂ ਵਧਾ ਕੇ ਅੱਠ ਵਜੇ ਤੱਕ ਨਾ ਕੀਤਾ ਗਿਆ। ਤਾਂ ਉਹ ਮਜਬੂਰਨ ਸੜਕਾਂ ਤੇ ਉਤਰਨਗੇ ਅਤੇ ਸਰਕਾਰ ਦੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟ ਦੇ ਘਰ ਦਾ ਘਿਰਾਓ ਕਰਨਗੇ। ਆਪਣਾ ਸੰਘਰਸ਼ ਤਿੱਖਾ ਕਰਨਗੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਕਾਂਗਰਸ ਦਾ ਬਾਈਕਾਟ ਕਰ ਦੇਣਗੇ।
ਉੱਥੇ ਦੂਜੇ ਪਾਸੇ ਉਨ੍ਹਾਂ ਨੇ ਸਾਫ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਕੋਈ ਨਾ ਕੋਈ ਰਾਹਤ ਪੈਕੇਜ ਦੇਵੇ ਨਾਲ ਹੀ ਐਤਵਾਰ ਨੂੰ ਦੁਕਾਨਾਂ ਖੋਲ੍ਹਣ ਚ ਰਿਆਇਤ ਦੇਵੇ ਤੇ ਸ਼ਾਮ ਨੂੰ ਜੋ ਛੇ ਵਜੇ ਦੁਕਾਨਾਂ ਬੰਦ ਹੋ ਜਾਂਦੀਆਂ ਹਨ ਉਸ ਦੀ ਮਿਆਦ ਵਧਾ ਕੇ ਅੱਠ ਵਜੇ ਤੱਕ ਕੀਤੀ ਜਾਵੇ। ਕਿਉਂਕਿ ਗਰਮੀ ਕਾਰਨ ਦੁਪਹਿਰ ਵਿੱਚ ਗਾਹਕ ਨਹੀਂ ਆਉਂਦੇ।
ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਚੋਣਾਂ :ਬਸਪਾ ਨਾਲ ਗਠਬੰਧਨ ਤੋਂ ਬਾਅਦ ਹੁਣ ਮਹਾਗਠਬੰਧਨ ਦੀ ਤਿਆਰੀ
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਨੇ ਤਿੰਨ ਦਿਨ ਦਾ ਅਲਟੀਮੇਟਮ ਦਿੱਤਾ ਹੈ ਅਤੇ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੜਕਾਂ ਤੇ ਉਤਰ ਕੇ ਵਿਧਾਇਕਾਂ ਮੈਂਬਰ ਪਾਰਲੀਮੈਟਾਂ ਤੇ ਘਰ ਦਾ ਘਿਰਾਓ ਕਰਨਗੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਸਰਕਾਰ ਦਾ ਬਾਈਕਾਟ ਕਰਕੇ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ। ਜਿਸ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ।